ਡੀ. ਸੀ. ਨੇ ਸ਼ੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ

0
15
DC reviews flood
ਬਾਦਸ਼ਾਹਪੁਰ/ਸ਼ੁਤਰਾਣਾ/ਪਾਤੜਾਂ, 5 ਸਤੰਬਰ 2025 : ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਅੱਜ ਘੱਗਰ ਨਦੀ ਦੇ ਨਾਲ ਲੱਗਦੇ ਸ਼ੁਤਰਾਣਾ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਪਾਣੀ ਦੇ ਵਹਾਅ ਅਤੇ ਹੜ੍ਹ ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਥਾਨਕ ਨਿਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਜ਼ਮੀਨੀ ਪੱਧਰ ‘ਤੇ ਫੀਡਬੈਕ ਹਾਸਲ ਕੀਤੀ ।
ਡੀ. ਸੀ. ਨੇ ਜ਼ਮੀਨੀ ਪੱਧਰ ‘ਤੇ ਫੀਡਬੈਕ ਲੈਣ ਲਈ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕੀਤੀ
ਡਾ. ਪ੍ਰੀਤੀ ਯਾਦਵ ਦੇ ਨਾਲ ਭਾਰਤੀ ਫੌਜ ਦੀ 1 ਆਰਮਰਡ ਡਿਵੀਜ਼ਨ ਦੇ ਕਰਨਲ ਵਿਨੋਦ ਸਿੰਘ ਰਾਵਤ, ਏਡੀਸੀ (ਦਿਹਾਤੀ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸਡੀਐਮ ਅਸ਼ੋਕ ਕੁਮਾਰ, ਐਸ. ਈ. ਡਰੇਨੇਜ ਰਾਜਿੰਦਰ ਘਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸਨ। ਉਨ੍ਹਾਂ ਨੇ ਘੱਗਰ ਦੇ ਬੰਨ੍ਹਾਂ ਦਾ ਨਿਰੀਖਣ ਕੀਤਾ ਅਤੇ ਕਮਜ਼ੋਰ ਥਾਵਾਂ ‘ਤੇ ਮਜ਼ਬੂਤੀ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ।

ਹੁਣ ਤੱਕ ਘੱਗਰ ਤੇ ਹੋਰ ਨਦੀਆਂ ਵਿੱਚ ਕੋਈ ਪਾੜ ਨਹੀਂ ਪਿਆ ਹੈ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਘੱਗਰ ਤੇ ਹੋਰ ਨਦੀਆਂ ਵਿੱਚ ਕੋਈ ਪਾੜ ਨਹੀਂ ਪਿਆ ਹੈ (There is no breach in the Ghaggar and other rivers.) ਅਤੇ ਜੇਕਰ ਪਾਣੀ ਦਾ ਵਹਾਅ ਇਸੇ ਤਰ੍ਹਾਂ ਜਾਰੀ ਰਿਹਾ, ਤਾਂ ਇਹ ਹੌਲੀ-ਹੌਲੀ ਘੱਟ ਜਾਵੇਗਾ । ਉਨ੍ਹਾਂ ਅੱਗੇ ਕਿਹਾ ਕਿ ਫੌਜ ਦੀ 1 ਆਰਮਰਡ ਡਿਵੀਜ਼ਨ ਤੋਂ ਰਾਹਤ ਕਾਲਮਾਂ ਦੇ ਨਾਲ-ਨਾਲ ਐਨ. ਡੀ. ਆਰ. ਐਫ. ਦੀਆਂ ਤਿੰਨ ਟੀਮਾਂ ਨੂੰ ਘੱਗਰ, ਟਾਂਗਰੀ ਨਦੀ ਦੇ ਨਾਲ-ਨਾਲ ਘਨੌਰ, ਦੁੱਧਨਸਾਧਨ, ਸਮਾਣਾ ਅਤੇ ਸ਼ੁਤਰਾਣਾ ਖੇਤਰਾਂ ਥਾਵਾਂ ‘ਤੇ ਤਾਇਨਾਤ ਕੀਤਾ ਗਿਆ ਹੈ ।

“ਸਾਡੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ

ਪ੍ਰਸ਼ਾਸਨ ਦੀ ਤਿਆਰੀ ‘ਤੇ ਚਾਨਣਾ ਪਾਉਂਦੇ ਹੋਏ, ਡਾ. ਯਾਦਵ ਨੇ ਕਿਹਾ : “ਸਾਡੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ ਅਤੇ ਪਾਣੀ ਦੇ ਪੱਧਰ ਦੀ ਨਿਗਰਾਨੀ ਕਰ ਰਹੀਆਂ ਹਨ । ਸਥਾਨਕ ਨਿਵਾਸੀਆਂ ਦੀ ਮਦਦ ਨਾਲ ਹਰ 500 ਮੀਟਰ ‘ਤੇ ਸਾਰੇ ਬੰਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਘਨੌਰ ਦੇ ਕੁਝ ਨੀਵੇਂ ਪਿੰਡਾਂ ਵਿੱਚ, ਸਾਵਧਾਨੀਪੂਰਵਕ ਲੋਕਾਂ ਨੂੰ ਪਿੰਡਾਂ ਵਿੱਚੋਂ ਕੱਢਿਆ ਗਿਆ ਹੈ । ਜ਼ਿਲ੍ਹੇ ਭਰ ਵਿੱਚ ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਐਸਡੀਐਮਜ, ਨੋਡਲ ਅਫਸਰਾਂ ਅਤੇ ਕੰਟਰੋਲ ਰੂਮਾਂ ਦੇ ਸੰਪਰਕ ਨੰਬਰ ਵਿਆਪਕ ਤੌਰ ‘ਤੇ ਸਾਂਝੇ ਕੀਤੇ ਗਏ ਹਨ ।

ਜ਼ਿਲ੍ਹਾ ਨਿਵਾਸੀਆਂ ਨੂੰ ਇਸ ਸਮੇਂ ਘਬਰਾਉਣ ਦੀ ਨਹੀਂ ਸੁਚੇਤ ਰਹਿਣ ਦੀ ਲੋੜ ਹੈ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਸਮੇਂ ਘਬਰਾਉਣ ਦੀ ਨਹੀਂ ਸੁਚੇਤ ਰਹਿਣ ਦੀ ਲੋੜ ਹੈ । ਉਨ੍ਹਾਂ ਜ਼ੋਰ ਦਿੱਤਾ ਕਿ ਲੋਕ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ (People should not believe rumors) ਅਤੇ ਸਿਰਫ਼ ਅਧਿਕਾਰਤ ਅਪਡੇਟਾਂ ‘ਤੇ ਭਰੋਸਾ ਕਰਨ ਕਿਉਂਕਿ ਸਥਿਤੀ ਕਾਬੂ ਹੇਠ ਹੈ, ਅਤੇ ਕਮਜ਼ੋਰ ਤੇ ਹੜ੍ਹ ਸੰਭਾਵੀ ਖੇਤਰਾਂ ਲਈ ਸਮੇਂ ਸਿਰ ਚੇਤਾਵਨੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ । ਨਦੀਆਂ ਦੇ ਵੇਰਵੇ ਦਿੰਦੇ ਹੋਏ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਦੋਂ ਕਿ ਘੱਗਰ, ਟਾਂਗਰੀ, ਪਚੀਸਦਰਾ ਅਤੇ ਮਾਰਕੰਡਾ ਨਦੀਆਂ ਵਧੀਆਂ ਹੋਈਆਂ ਹਨ ਤਾਂ ਪਟਿਆਲਾ ਵੱਡੀ ਨਦੀ ਬਹੁਤ ਘੱਟ ਅਤੇ ਨਿਯੰਤਰਿਤ ਪੱਧਰ ‘ਤੇ ਵਹਿ ਰਹੀ ਹੈ ।

LEAVE A REPLY

Please enter your comment!
Please enter your name here