ਘੱਗਰ ਸਬੰਧੀ ਹਾਲਾਤ ਦਾ ਲਗਾਤਾਰ ਲਿਆ ਜਾ ਰਿਹਾ ਹੈ ਜਾਇਜ਼ਾ : ਗੋਇਲ

0
21
Barinder Goyal

ਮੂਨਕ, 7 ਸਤੰਬਰ 2025 : ਕੈਬਨਿਟ ਮੰਤਬੀ ਬਰਿੰਦਰ ਕੁਮਾਰ ਗੋਇਲ (Cabinet Minister Barinder Kumar Goyal) ਨੇ ਅੱਜ ਇੱਥ ਮਕਰੌੜ ਸਾਹਿਬ ਪੁਲ ਅਤੇ ਮੂਨਕ ਵਿਖੇ ਟੋਹਾਣਾ ਪੁਲ ‘ਤੇ ਘੱਗਰ ਦਰਿਆ ਦੇ ਖੇਤਰ ਵਾਲੇ ਪਿੰਡਾਂ ਚਾਦੂੰ, ਕੁੰਦਨੀ, ਸੁਰਜਨਭੈਣੀ, ਰਾਮਪੁਰ ਗੁਜਰਾਂ, ਫੂਲਦ, ਰਾਜਰਹੇੜੀ, ਡੂਡੀਆਂ ਸਮੇਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮੌਜੂਦਾ ਹਾਲਾਤ ਦੌਰਾਨ ਪਿੰਡਾਂ ਦੇ ਲੋਕਾਂ ਵੱਲੋਂ ਘੱਗਰ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ ।

ਘੱਗਰ ਸਬੰਧੀ ਸੰਭਾਵੀ ਹੜ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਪੰਜਾਬ ਸਰਕਾਰ ਨੇ ਦਿਨ ਰਾਤ ਇੱਕ ਕੀਤਾ : ਬਰਿੰਦਰ ਕੁਮਾਰ ਗੋਇਲ

ਗੋਇਲ ਨੇ ਕਿਸੇ ਵੀ ਕਿਸਮ ਦੇ ਹਾਲਾਤ ਦੇ ਟਾਕਰੇ ਲਈ ਹਰ ਲੋੜੀਂਦੀ ਚੀਜ਼ ਮੁਹੱਈਆ ਕੀਤੇ ਜਾਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘੱਗਰ ਸਬੰਧੀ ਸੰਭਾਵੀ ਹੜ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਕਿਸਮ ਦੀ ਕਸਰ ਨਹੀਂ ਛੱਡੀ ਜਾ ਰਹੀ। ਕੱਲ੍ਹ ਰਾਤ ਵੀ ਉਹ ਖੁਦ ਘੱਗਰ ਦਰਿਆ ਦੇ ਕੰਢਿਆਂ ਦਾ ਵੱਖ-ਵੱਖ ਥਾਂ ‘ਤੇ ਜਾਇਜ਼ਾ ਲੈਂਦੇ ਰਹੇ ਹਨ ।

ਕੈਬਨਿਟ ਮੰਤਰੀ ਵੱਲੋਂ ਮਕਰੌੜ ਸਾਹਿਬ ਪੁਲ ਅਤੇ ਮੂਨਕ ਵਿਖੇ ਟੋਹਾਣਾ ਪੁਲ ‘ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ

ਕੈਬਨਿਟ ਮੰਤਰੀ ਨੇ ਕਿਹਾ ਕਿ ਮਿੱਟੀ ਤੇ ਰੇਤੇ ਦੀਆਂ ਬੋਰੀਆਂ ਭਰਨ (Filling bags of soil and sand) ਅਤੇ ਜੰਬੋ ਬੈਗ ਤਿਆਰ ਕਰਨ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਤੇ ਲੋੜ ਮੁਤਾਬਕ ਬੋਰੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਲੋੜੀਂਦੇ ਜਾਲ ਵੀ ਮੌਜੂਦ ਹਨ। ਇਸ ਦੇ ਨਾਲ-ਨਾਲ ਜੇ. ਸੀ. ਬੀ. ਮਸ਼ੀਨੀਆਂ ਸਮੇਤ ਸਾਰੀਆਂ ਲੋੜੀਂਦੀਆਂ ਮਸ਼ੀਨਾਂ ਤਿਆਰ ਰੱਖੀਆਂ ਹੋਈਆਂ ਹਨ। ਕਿਸੇ ਵੀ ਕਿਸਮ ਦੇ ਹਾਲਾਤ ਦੇ ਟਾਕਰੇ ਹਿਤ ਵੱਖ-ਵੱਖ ਰਾਹਤ ਕੈਂਪ ਤਿਆਰ ਕੀਤੇ ਗਏ ਹਨ ਅਤੇ ਪਸ਼ੂਆਂ ਲਈ ਇਵੈਕੁਏਸ਼ਨ ਸੈਂਟਰ ਤੈਅ ਕੀਤੇ ਗਏ ਹਨ ।

ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਲਈ ਪਿੰਡਾਂ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਕੀਤਾ ਧੰਨਵਾਦ

ਸੰਭਾਵੀ ਤੌਰ ਉੱਤੇ ਪ੍ਰਭਾਵਿਤ ਹੋ ਸਕਣ ਵਾਲੇ ਪਿੰਡਾਂ ਦੇ ਲੋਕਾਂ ਲਈ ਰਾਸ਼ਨ (Ration for villagers) ਅਤੇ ਮੈਡੀਕਲ ਸਹੂਲਤਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ । ਇਸ ਦੇ ਨਾਲ ਨਾਲ ਪਸ਼ੂਆਂ ਲਈ ਹਰੇ ਚਾਰੇ ਅਤੇ ਦਵਾਈਆਂ ਦਾ ਵੀ ਢੁਕਵਾਂ ਪ੍ਰਬੰਧ ਹੈ । ਲੋੜੀਂਦੀਆਂ ਕਿਸ਼ਤੀਆਂ ਅਤੇ ਗੋਤਾਖੋਰ ਵੀ ਤਿਆਰ ਬਰ ਤਿਆਰ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ 24 ਘੰਟੇ ਮੂਨਕ ਖੇਤਰ ਵਿੱਚ ਮੌਜੂਦ ਹਨ ਤੇ ਸਾਰੀਆਂ ਸਬੰਧਤ ਧਿਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ ।

ਕੁਦਰਤੀ ਸੰਕਟ ਦੀ ਘੜੀ ਨੂੰ ਇੱਕ ਦੂਜੇ ਦੇ ਸਹਿਯੋਗ ਸਦਕਾ ਹੀ ਮਜ਼ਬੂਤੀ ਨਾਲ ਲੰਘਾਇਆ ਜਾ ਸਕਦਾ ਹੈ

ਗੋਇਲ ਨੇ ਕਿਹਾ ਕਿ ਇਸ ਕੁਦਰਤੀ ਸੰਕਟ ਦੀ ਘੜੀ (Time of natural disaster) ਨੂੰ ਇੱਕ ਦੂਜੇ ਦੇ ਸਹਿਯੋਗ ਸਦਕਾ ਹੀ ਮਜ਼ਬੂਤੀ ਨਾਲ ਲੰਘਾਇਆ ਜਾ ਸਕਦਾ ਹੈ । ਇਸ ਲਈ ਹਰ ਇਨਸਾਨ ਨੂੰ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੀ ਬਾਂਹ ਫੜਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਹਾਲਾਤ ਦੇ ਟਾਰਕੇ ਹਿਤ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਹਾਲਾਤ ਵਿੱਚ ਲੋਕਾਂ ਨੂੰ ਹਰ ਸੰਭਵ ਸਹਾਇਤ ਮੁਹੱਈਆ ਕਰਵਾਉਣ ਅਤੇ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ । ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਖੋ-ਵੱਖ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

Read More : ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ : ਬਰਿੰਦਰ ਕੁਮਾਰ ਗੋਇਲ

LEAVE A REPLY

Please enter your comment!
Please enter your name here