ਪੀੜ੍ਹਤ ਲੋਕਾਂ ਨਾਲ ਪੂਰਾ ਪੰਜਾਬ ਚੱਟਾਨ ਵਾਂਗ ਖੜ੍ਹਾ – ਹਰਪਾਲ ਸਿੰਘ ਚੀਮਾ

0
19
Harpal CheemaHarpal Cheema

ਸੰਗਰੂਰ, 7 ਸਤੰਬਰ 2025 : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Cheema) ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਸੰਗਰੂਰ ਦੇ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ । ਉਹਨਾਂ ਅੱਜ ਸਥਾਨਕ ਰੈਸਟ ਹਾਊਸ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦਾ ਟਰੱਕ (Relief truck) ਵੀ ਭੇਜਿਆ, ਜਿਸ ਨੂੰ ਹਰਪਾਲ ਸਿੰਘ ਚੀਮਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ।

ਹਰਪਾਲ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਵੈਟਰਨਰੀ ਅਫ਼ਸਰ ਅਤੇ ਡਾਕਟਰ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ

ਇਸ ਮੌਕੇ ਗੱਲਬਾਤ ਕਰਦਿਆਂ ਸ੍ਰ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਅਤੇ ਪੰਜਾਬੀ ਲੋਕ ਬਹੁਤ ਹੀ ਕੁਦਰਤੀ ਮਾਰ (Natural kill) ਦਾ ਸਾਹਮਣਾ ਕਰ ਰਹੇ ਹਨ । ਇਸ ਔਖੀ ਘੜੀ ਵਿੱਚ ਪੀੜ੍ਹਤ ਲੋਕਾਂ ਨਾਲ ਪੂਰਾ ਪੰਜਾਬ ਚੱਟਾਨ ਵਾਂਗ ਖੜ੍ਹਾ ਹੈ । ਉਹਨਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵੱਲੋਂ ਵੀ ਪੰਜਾਬ ਸਰਕਾਰ ਦੀ ਅਪੀਲ ਉੱਤੇ ਪੀੜ੍ਹਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ।

ਵਿੱਤ ਮੰਤਰੀ ਦੀ ਹਾਜ਼ਰੀ ਵਿੱਚ ਰਾਹਤ ਸਮੱਗਰੀ ਦਾ ਟਰੱਕ ਪ੍ਰਭਾਵਿਤ ਇਲਾਕਿਆਂ ਲਈ ਭੇਜਿਆ

ਉਹਨਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਕੰਮ ਕਰਦੇ ਸਮੂਹ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਬਹੁਤ ਹੀ ਵਧੀਆ ਉਪਰਾਲਾ ਹੈ । ਉਹਨਾਂ ਕਿਹਾ ਕਿ ਸਮੂਹ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਇਕੱਠੇ ਹੋ ਕੇ ਹੜ੍ਹ ਦੌਰਾਨ ਅਤੇ ਹੜ੍ਹ ਉਪਰੰਤ (After the flood) ਲੋੜ੍ਹ ਪੈਣ ਵਾਲੀਆਂ ਦਵਾਈਆਂ, ਪਸ਼ੂਆਂ ਲਈ ਫੀਡ ਅਤੇ ਹੋਰ ਰਾਹਤ ਸਮੱਗਰੀ ਇਕੱਤਰ ਕਰਕੇ ਅੱਜ ਇਕ ਟਰੱਕ ਪ੍ਰਭਾਵਿਤ ਇਲਾਕਿਆਂ ਲਈ ਭੇਜਿਆ ਹੈ । ਇਸਦੇ ਨਾਲ ਹੀ ਸਮੂਹ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਫੈਸਲਾ ਕੀਤਾ ਹੈ ਕਿ ਉਹ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਨਿਰਸਵਾਰਥ ਸੇਵਾ ਕਰਨਗੇ ।

ਸ਼ਨਿੱਚਰਵਾਰ ਅਤੇ ਐਤਵਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾ ਕਰਨ ਦਾ ਐਲਾਨ

ਚੀਮਾ ਨੇ ਸਮੂਹ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ (Veterinary officers and doctors) ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸੀਬਤ ਦੀ ਘੜੀ ਵਿੱਚ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣ । ਇਸ ਮੌਕੇ ਵਿੱਤ ਮੰਤਰੀ ਦੇ ਓ. ਐਸ. ਡੀ. ਐਡਵੋਕੇਟ ਤਪਿੰਦਰ ਸਿੰਘ ਸੋਹੀ, ਡਾ. ਸੁਖਵਿੰਦਰ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ, ਡਾ. ਪਰਮਿੰਦਰ ਸਿੰਘ ਚੋਪੜਾ, ਡਾ ਜਸਕਰਨ ਸਿੰਘ ਐਸ. ਵੀ. ਓ. ਧੂਰੀ, ਡਾ. ਦੁਸਯੰਤ, ਬਲਜਿੰਦਰ ਸਿੰਘ ਚੰਗਾਲ, ਡਾਕਟਰ ਪਰਮਿੰਦਰਜੀਤ ਸਿੰਘ ਐਸ. ਡੀ. ਓ. ਸੰਗਰੂਰ, ਡਾਕਟਰ ਕਿਰਨਜੀਤ ਸਿੰਘ, ਡਾਕਟਰ ਪ੍ਰਭਜੋਤ ਸਿੰਘ, ਡਾ ਟੀ ਪੀ ਸਿੰਘ ਧੂਰੀ, ਡਾ. ਅਤਰੀ, ਡਾ. ਸਿਮਰਜੋਤ, ਰਵਿੰਦਰ ਸਿੰਘ ਜੌਹਲ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

Read More : ਸ਼ੁੱਧ ਜੀ. ਐਸ. ਟੀ. ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

LEAVE A REPLY

Please enter your comment!
Please enter your name here