ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 9 ਸਤੰਬਰ ਨੂੰ

0
16
Placement Camp

ਪਟਿਆਲਾ, 8 ਸਤੰਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (District Employment and Business Bureau) ਪਟਿਆਲਾ ਵੱਲੋਂ ਮਿਤੀ 9 ਸਤੰਬਰ (ਮੰਗਲਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬਲਾਕ ਡੀ, ਮਿੰਨੀ ਸਕੱਤਰੇਤ ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਐਸ. ਆਈ. ਐਸ. ਸਕਿਉਰਿਟੀ (S. I. S. Security) ਵੱਲੋਂ ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ. ਆਈ. ਐਸ. ਸਕਿਉਰਿਟੀ ਵੱਲੋਂ ਕੇਵਲ ਲੜਕਿਆਂ ਦੀ ਭਰਤੀ (Recruitment of boys only) ਕੀਤੀ ਜਾਵੇਗੀ, ਜਿਨ੍ਹਾਂ ਨੇ 10ਵੀਂ ਜਾਂ 12ਵੀਂ ਪਾਸ ਕੀਤੀ ਹੋਵੇ। ਉਮੀਦਵਾਰ ਦੀ ਲੰਬਾਈ ਘੱਟੋ-ਘੱਟ 168 ਸੈਂਟੀਮੀਟਰ, ਭਾਰ 56 ਤੋਂ 95 ਕਿਲੋ ਦੇ ਵਿਚਕਾਰ ਅਤੇ ਉਮਰ 19 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ।

ਉਨ੍ਹਾਂ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਆਪਣੀ ਯੋਗਤਾ ਨਾਲ ਸੰਬੰਧਤ ਅਸਲ ਸਰਟੀਫਿਕੇਟ, ਉਹਨਾਂ ਦੀਆਂ ਫੋਟੋਕਾਪੀਆਂ ਅਤੇ ਰਿਜ਼ਿਊਮੇ ਸਮੇਤ ਮਿਤੀ 9 ਸਤੰਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ ।

Read More : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 8 ਸਤੰਬਰ ਨੂੰ

LEAVE A REPLY

Please enter your comment!
Please enter your name here