ਪਟਿਆਲਾ, 10 ਸਤੰਬਰ 2025 : ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਾਰ ਲੈਣ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) (ਪੀ. ਏ. ਯੂ.), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਜ਼ਿਲ੍ਹੇ ਦੇ ਭੁੰਨਰਹੇੜੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਭਸਮੜਾ, ਜਲਾਹਖੇੜੀ, ਸਾਧੂਨਗਰ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ।
ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਦੀ ਸਾਂਝੀ ਟੀਮ ਵਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਹੜ੍ਹ ਕਾਰਨ ਫ਼ਸਲਾਂ ਅਤੇ ਪਸ਼ੂਆਂ ਨੂੰ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸੰਬੰਧੀ ਉਪਾਅ ਦੱਸੇ ਅਤੇ ਇਸ ਸੰਕਟ ਦੇ ਸਮੇਂ ਪਸ਼ੂਆਂ ਦੀ ਖ਼ੁਰਾਕ ਅਤੇ ਪ੍ਰਬੰਧਨ ਬਾਰੇ ਸਲਾਹ (Advice on animal nutrition and management during a crisis) ਵੀ ਦਿੱਤੀ । ਇਸ ਦੇ ਨਾਲ-ਨਾਲ, ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਤੁਰੰਤ ਲੋੜਾਂ ਦਾ ਸਰਵੇਖਣ ਵੀ ਕੀਤਾ ਗਿਆ । ਇਸ ਪਹਿਲ ਦਾ ਉਦੇਸ਼ ਡੇਅਰੀ ਕਿਸਾਨਾਂ ਦੇ ਨੁਕਸਾਨ ਨੂੰ ਘੱਟ ਕਰਨਾ ਅਤੇ ਇਸ ਮੁਸ਼ਕਲ ਵੇਲੇ ਦੌਰਾਨ ਪਸ਼ੂਆਂ ਦੀ ਸਿਹਤ ਨੂੰ ਯਕੀਨੀ ਬਣਾਉਣਾ ਸੀ ।
ਪਿੰਡ ਭਸਮੜਾ, ਜਲਾਹਖੇੜੀ ਤੇ ਸਾਧੂਨਗਰ ਦੇ ਕਿਸਾਨਾਂ ਨਾਲ ਕੀਤੀ ਗੱਲਬਾਤ
ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੜ੍ਹਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਜਾਇਜ਼ਾ (Assessment of crop damage caused by floods) ਲਿਆ ਅਤੇ ਪ੍ਰਭਾਵਿਤ ਫ਼ਸਲਾਂ ਦੀ ਸਾਂਭ ਸੰਭਾਲ ਕਰਨ ਲਈ ਪੀ. ਏ. ਯੂ. ਲੁਧਿਆਣਾ ਵੱਲੋਂ ਸਿਫ਼ਾਰਿਸ਼ ਅਚਨਚੇਤੀ ਫ਼ਸਲ ਯੋਜਨਾ ਬੰਦੀ (ਕੌਂਟੀਜੇਂਸੀ ਪਲਾਨ) ਬਾਰੇ ਚਾਨਣਾ ਪਾਇਆ। ਇਸ ਦੌਰੇ ਵਿੱਚ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਤੋਂ ਡਾ. ਨਿਸ਼ਾ ਸ਼ਰਮਾ, ਜ਼ਿਲ੍ਹਾ ਪਸਾਰ ਮਾਹਿਰ (ਸਬਜ਼ੀ ਵਿਗਿਆਨ), ਕੇ. ਵੀ. ਕੇ. ਤੋਂ ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਅਤੇ ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਮੌਜੂਦ ਰਹੇ ।