ਖੇੜੀ ਗੁੱਜਰਾਂ ਨੇ ਤਾਈਕਵਾਂਡੋ ਟੂਰਨਾਮੈਂਟ ਵਿੱਚ ਗੋਲਡ ਅਤੇ ਚਾਰ ਬਰੋਂਜ਼ ਮੈਡਲ ਜਿੱਤੇ

0
5
69th District Level School Games Year 2025-26

ਪਟਿਆਲਾ, 13 ਸਤੰਬਰ 2025 : 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ (Sports) ਸਾਲ 2025-26 (69th District Level School Games Year 2025-26) ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਪਟਿਆਲਾ ਸੰਜੀਵ ਸ਼ਰਮਾ, ਉਪ-ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਪਟਿਆਲਾ ਰਵਿੰਦਰਪਾਲ ਸ਼ਰਮਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਕਰਮਜੀਤ ਕੁਮਾਰ, ਮੋਹਿਤ, ਬੱਧ ਰਾਮ, ਅਤੇ ਮਨਦੀਪ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਇਆ ਗਿਆ ।

ਟੂਰਨਾਮੈਂਟ ਵਿੱਚ ਲਿਆ ਹਰ ਜ਼ੋਨ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ

ਇਸ ਟੂਰਨਾਮੈਂਟ ਵਿੱਚ ਹਰ ਜ਼ੋਨ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ । ਟੂਰਨਾਮੈਂਟ ਦੌਰਾਨ ਸਭ ਖਿਡਾਰੀਆਂ ਨੇ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ । ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੇ ਖਿਡਾਰੀਆਂ ਨੇ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਦੀ ਰਹਿਨੁਮਾਈ ਹੇਠ ਭਾਗ ਲਿਆ ।

ਜ਼ਿਲ੍ਹਾ ਪੱਧਰੀ ਤਾਈਕਵਾਂਡੋ ਵਿੱਚ ਕਿਸ ਕਿਸ ਨੇ ਕੀਤਾ ਕਿਹੜਾ ਸਥਾਨ ਪ੍ਰਾਪਤ

ਜ਼ਿਲ੍ਹਾ ਪੱਧਰੀ ਤਾਈਕਵਾਂਡੋ (District Level Taekwondo) ਅੰਡਰ-14 ਕੁੜੀਆਂ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਬਲਜੋਤ ਕੌਰ ਪੁੱਤਰੀ ਜਗਵੰਤ ਸਿੰਘ ਨੇ -18 ਕਿਲੋ ਭਾਰ ਵਿੱਚ ਗੋਲਡ ਮੈਡਲ, ਮੁਨਾਲੀ ਕੁਮਾਰੀ ਪੁੱਤਰੀ ਰਾਣਾ ਪਾਸਵਾਨ ਨੇ -20 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਜਸਮੀਤ ਕੌਰ ਪੁੱਤਰੀ ਰਵਿੰਦਰ ਸਿੰਘ ਨੇ -22 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ । ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-17 ਕੁੜੀਆਂ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (School Kheri Gujjars) (ਪਟਿਆਲਾ) ਦੀ ਆਸਥਾ ਯਾਦਵ ਪੁੱਤਰੀ ਅਖਿਲੇਸ਼ ਯਾਦਵ ਨੇ -32 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਤਾਨੀਆ ਪੁੱਤਰੀ ਸਰਜੂ ਨੇ -35 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ ।

ਉਹ ਆਪਣੇ ਸਕੂਲ ਦੀਆਂ ਖਿਡਾਰਣਾਂ ਦੇ ਇਸ ਟੂਰਨਾਮੈਂਟ ਵਿੱਚ ਪ੍ਰਦਰਸ਼ਨ ਤੋਂ ਬਹੁਤ ਖੁਸ਼ ਹਨ : ਮਮਤਾ ਰਾਣੀ

ਮਮਤਾ ਰਾਣੀ ਨੇ ਕਿਹਾ ਕਿ ਉਹ ਆਪਣੇ ਸਕੂਲ ਦੀਆਂ ਖਿਡਾਰਣਾਂ ਦੇ ਇਸ ਟੂਰਨਾਮੈਂਟ ਵਿੱਚ ਪ੍ਰਦਰਸ਼ਨ ਤੋਂ ਬਹੁਤ ਖੁਸ਼ ਹਨ । ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਵੱਧ ਤੋਂ ਵੱਧ ਲੜਕੀਆਂ ਨੂੰ ਇਸ ਖੇਡ ਨਾਲ ਜੁੜਣਾ ਚਾਹੀਦਾ ਹੈ ਕਿਉਂਕਿ ਇਹ ਖੇਡ ਲੜਕੀਆਂ ਨੂੰ ਆਤਮ ਰੱਖਿਆ ਵਿੱਚ ਵੀ ਮਦਦ ਕਰਦੀ ਹੈ । ਇਸ ਮੋਕੇ ਮਨਪ੍ਰੀਤ ਸਿੰਘ, ਮਿਸ. ਕੁਲਦੀਪ ਕੌਰ, ਯਸ਼ਦੀਪ ਸਿੰਘ, ਸ੍ਰੀਮਤੀ ਸਿਮਰਨ ਕੌਰ ਅਤੇ ਹੋਰ ਕੋਚ ਮੋਜੂਦ ਸਨ ।

Read More : ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਜ਼ੋਨਲ ਖੇਡਾਂ ਸਬੰਧੀ ਹੋਈ ਮੀਟਿੰਗ

LEAVE A REPLY

Please enter your comment!
Please enter your name here