ਪੰਜਾਬ ਦੇ ਰਾਜਪਾਲ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ

0
4
Governor Gulab Chand Kataria

ਪਟਿਆਲਾ, 13 ਸਤੰਬਰ 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria)  ਨੇ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਤੇ ਹਰਿਆਣਾ ਨੂੰ ਆਪਸ ਵਿੱਚ ਮਿਲ-ਜੁਲ ਕੇ ਬੈਠਣ ਦੀ ਸਲਾਹ ਦਿੱਤੀ ਹੈ । ਰਾਜਪਾਲ ਕਟਾਰੀਆ ਅੱਜ ਜ਼ਿਲ੍ਹੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ (Assessment of flood damage) ਲੈਣ ਲਈ ਪਟਿਆਲਾ ਪੁੱਜੇ ਹੋਏ ਸਨ ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਤੇ ਹਰਿਆਣਾ ਨੂੰ ਆਪਸ ‘ਚ ਮਿਲ-ਜੁਲ ਕੇ ਬੈਠਣ ਦੀ ਸਲਾਹ ਦਿੱਤੀ

ਇਸ ਮੌਕੇ ਰਾਜਪਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ (Deputy Commissioner Dr. Preeti Yadav) , ਐਸ. ਐਸ. ਪੀ. ਵਰੁਣ ਸ਼ਰਮਾ ਸਮੇਤ ਫੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਹੜ੍ਹਾਂ ਬਾਰੇ ਜਾਇਜ਼ਾ ਬੈਠਕ ਕੀਤੀ। ਇਸ ਮਗਰੋਂ ਉਨ੍ਹਾਂ ਨੇ ਸਰਾਲਾ ਹੈਡ ਦਾ ਦੌਰਾ ਕਰਕੇ ਘੱਗਰ ਦਾ ਵੀ ਜਾਇਜ਼ਾ ਲਿਆ । ਉਨ੍ਹਾਂ ਨੇ ਹਦਾਇਤ ਕੀਤੀ ਕਿ ਘੱਗਰ ਦੇ ਕਮਜ਼ੋਰ ਬੰਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ।

ਘੱਗਰ ਦੇ ਬੰਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ

ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ‌ਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚ ਇਸ ਵਾਰ 1988 ਦੇ ਹੜ੍ਹਾਂ ਤੋਂ ਵੀ ਜਿਆਦਾ ਪਾਣੀ ਆਉਣ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ । ਉਨ੍ਹਾਂ ਕਿਹਾ ‌ਕਿ ਇਸ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਪੁਖਤਾ ਕਦਮ ਉਠਾਏ ਗਏ ਹਨ ਅਤੇ ਅੱਜ ਤੋਂ ਵਿਸ਼ੇ਼ਸ ਗਿਰਦਾਵਰੀ ਵੀ ਸ਼ੁਰੂ ਕਰ ਦਿਤੀ ਗਈ ਹੈ । ਉਨ੍ਹਾਂ ਕਿਹਾ ਇਹ ਸ਼ਲਾਘਾਯੋਗ ਹੈ ਕਿ ਰਾਜ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ, ਪੁਲਿਸ, ਫੌਜ ਅਤੇ ਆਮ ਲੋਕਾਂ ਨੇ ਬਹੁਤ ਵਧੀਆ ਤਾਲਮੇਲ ਦਿਖਾਇਆ ਹੈ ।

ਰਾਜ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ, ਪੁਲਸ, ਫੌਜ ਤੇ ਆਮ ਲੋਕਾਂ ਨੇ ਦਿਖਾਇਆ ਬਿਹਤਰ ਤਾਲਮੇਲ ਸ਼ਲਾਘਾਯੋਗ-ਕਟਾਰੀਆ

ਕਟਾਰੀਆ ਨੇ ਕਿਹਾ ਕਿ ਘੱਗਰ ਨਦੀ ਵਿੱਚ ਆਉਂਦੇ ਵਾਧੂ ਪਾਣੀ ਕਰਕੇ ਪੰਜਾਬ ਤੇ ਹਰਿਆਣਾ ਦਾ ਚੋਖਾ ਨੁਕਸਾਨ ਹੁੰਦਾ ਹੈ, ਜਿਸ ਕਰਕੇ ਦੋਵਾਂ ਸੂਬਿਆਂ ਨੂੰ ਆਪਸ ‘ਚ ਮਿਲ-ਜੁਲਕੇ ਬੈਠਣਾ ਚਾਹੀਦਾ ਹੈ ਅਤੇ ਦੁਵੱਲੀ ਸਹਿਮਤੀ ਨਾਲ ਕੀਤੇ ਜਾਣ ਵਾਲੇ ਫ਼ੈਸਲੇ ਬਾਰੇ ਸੁਪਰੀਮ ਕੋਰਟ ਨੂੰ ਵੀ ਜਾਣੂ ਕਰਵਾਇਆ ਜਾਵੇ ਤਾਂ ਕਿ 35 ਸਾਲਾਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਦਾ ਨਿਪਟਾਰਾ ਕਰਕੇ ਇਸ ਮਸਲੇ ਦਾ ਸਥਾਈ ਹੱਲ ਕੱਢਿਆ ਜਾ ਸਕੇ । ਉਨ੍ਹਾਂ ਕਿਹਾ ਕਿ ਜਲ ਨਿਕਾਸ ਵਿਭਾਗ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਹੈ ਕਿ ਮਕਰੌੜ ਸਾਹਿਬ ਤੋਂ ਕੜੈਲ ਤੱਕ ਘੱਗਰ ਨੂੰ ਚੌੜਾ ਕਰਨਾ ਤੇ ਹਾਂਸੀ ਬੁਟਾਣਾ ਨਹਿਰ ਤੇ ਇਸਦੇ ਸਾਇਫਨਾਂ ਦਾ ਮਸਲਾ ਹੈ, ਜਿਸ ਨੂੰ ਹੱਲ ਕਰਨ ਦੀ ਲੋੜ ਹੈ ।

ਪ੍ਰਧਾਨ ਮੰਤਰੀ ਵਲੋਂ ਹੜ੍ਹਾਂ ‘ਚ ਹੋਏ ਨੁਕਸਾਨ ਦੇ ਫੌਰੀ ਹੱਲ ਵਜੋਂ ਪੰਜਾਬ ਨੂੰ 1600 ਕਰੋੜ ਦਿੱਤਾ ਗਿਆ ਹੈ

ਇੱਕ ਸਵਾਲ ਦਾ ਜਵਾਬ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਹੜ੍ਹਾਂ ‘ਚ ਹੋਏ ਨੁਕਸਾਨ ਦੇ ਫੌਰੀ ਹੱਲ ਵਜੋਂ ਪੰਜਾਬ ਨੂੰ 1600 ਕਰੋੜ ਦਿੱਤਾ ਗਿਆ ਹੈ ਤੇ ਹੋਰ ਨੁਕਸਾਨ ਬਾਰੇ ਅਗਲੇ ਦਿਨਾਂ ‘ਚ ਜੋ ਵੀ ਅਨੁਮਾਨ ਹੋਵੇਗਾ ਉਸ ਬਾਰੇ ਕੇਂਦਰ ਜ਼ਰੂਰ ਸਹਿਯੋਗ ਕਰੇਗਾ।ਰਾਜਪਾਲ  ਨੇ ਕਿਹਾ ਕਿ ਡੈਮਾਂ ‘ਚ ਪਾਣੀ ਦੀ ਸਮਰੱਥਾ ਤੇ ਪਾਣੀ ਵਧਣ ਬਾਰੇ ਸਮੇਂ ਸਿਰ ਜਾਣਕਾਰੀ ਤੇ ਸੂਚਨਾ ਸਾਂਝੀ ਹੋਣਾ ਲਾਜ਼ਮੀ ਹੈ ਅਤੇ ਇਸ ‘ਤੇ ਤਕਨੀਕੀ ਢੰਗ ਨਾਲ ਕੰਮ ਕਰ ਕੇ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਬੇਸ਼ੱਕ ਮਿੱਟੀ ਆਉਣ ਕਰਕੇ ਡੈਮਾਂ ਦੀ ਸਮਰੱਥਾ ਘਟੀ ਹੋ ਸਕਦੀ ਹੈ ਪਰੰਤੂ ਇਨ੍ਹਾਂ ਦੀ ਸੁਰੱਖਿਆ  ਉਪਰ ਕੋਈ ਸੰਦੇਹ ਨਹੀਂ ਹੈ ।

ਪਛਾਣ ਕੀਤੀਆਂ 60 ਦੇ ਕਰੀਬ ਥਾਂਵਾਂ ‘ਤੇ ਘੱਗਰ ਦੇ ਬੰਨ੍ਹ ਪੱਕੇ ਕਰਨ ਦੀ ਲੋੜ ਹੈ

ਇਸ ਤੋਂ ‌ਪਹਿਲਾਂ ਪ੍ਰਸ਼ਾਸਨ ਨਾਲ ਬੈਠਕ ਦੌਰਾਨ ਗੁਲਾਬ ਚੰਦ ਕਰਾਰੀਆ ਨੇ ਕਿਹਾ ਕਿ ਪਛਾਣ ਕੀਤੀਆਂ 60 ਦੇ ਕਰੀਬ ਥਾਂਵਾਂ (About 60 places) ‘ਤੇ ਘੱਗਰ ਦੇ ਬੰਨ੍ਹ ਪੱਕੇ ਕਰਨ ਦੀ ਲੋੜ ਹੈ ਤੇ ਸਮੇਂ ਸਮੇਂ ‘ਤੇ ਨਜ਼ਰ ਵੀ ਰੱਖਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰਾਜਪਾਲ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ ਸਮੇਤ ਘੱਗਰ, ਟਾਂਗਰੀ ਅਤੇ ਮਾਰਕੰਡਾ ਨਦੀਆਂ ਦੇ ਨਾਲ ਨੁਕਸਾਨ ਤੋਂ ਜਾਣੂ ਕਰਵਾਇਆ ।

Read More  : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ 3 ਤੇ 4 ਅਪ੍ਰੈਲ ਨੂੰ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਨਸ਼ਿਆਂ ਵਿਰੁੱਧ ਕਰਨਗੇ ਪੈਦਲ ਯਾਤਰਾ

LEAVE A REPLY

Please enter your comment!
Please enter your name here