ਪਟਿਆਲਾ, 15 ਸਤੰਬਰ 2025 : ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains, School Education Minister of the Punjab Government) ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਪਟਿਆਲਾ ਮਨਵਿੰਦਰ ਕੌਰ ਭੁੱਲਰ ਦੀ ਯੋਗ ਅਗਵਾਈ ਹੇਠ ਪੰਜਾਬੀ ਦੇ ਪ੍ਰਮੁੱਖ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਮਰਪਿਤ ‘ਵਾਤਾਵਰਣ ਦੀ ਸੁੰਦਰਤਾ ਅਤੇ ਸੁਹੱਪਣ’ (‘The beauty and charm of the environment’) ਸਿਰਲੇਖ ਹੇਠ ਜ਼ਿਲ੍ਹਾ ਪੱਧਰੀ ਕਵਿਤਾ ਮੁਕਾਬਲੇ (District level poetry competition) ਆਯੋਜਿਤ ਕੀਤੇ ਗਏ । ਜਿਸ ਵਿੱਚ ਜ਼ਿਲ੍ਹੇ ਭਰ ਦੇ 16 ਬਲਾਕਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਮੁਕਾਬਲੇ ਦੇ ਜ਼ਿਲ੍ਹਾ ਨੋਡਲ ਅਫ਼ਸਰ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਿਥੀ ਸਿੰਘ ਸਨ, ਜਿਨ੍ਹਾਂ ਵੱਲੋਂ ਸਮੁੱਚੇ ਮੁਕਾਬਲੇ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ।
ਬਲਾਕ ਪਟਿਆਲਾ-2 ਦਾ ਵਿਦਿਆਰਥੀ ਰਿਹਾ ਮੋਹਰੀ
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਉਕਤ ਮੁਕਾਬਲੇ ਕਰਵਾਏ ਗਏ ਹਨ । ਜਿਸ ਵਿੱਚ ਵੱਖ-ਵੱਖ ਬਲਾਕਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ ।
ਜ਼ਿਲ੍ਹੇ ਭਰ ਦੇ 16 ਬਲਾਕਾਂ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ
ਉਨ੍ਹਾਂ ਅੱਗੇ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਹੀ ਵਿਦਿਆਰਥੀਆਂ ਦਾ ਮਨੋਬਲ ਪੱਧਰ ਦੇਖ ਕੇ ਮਨ ਨੂੰ ਬਹੁਤ ਖ਼ੁਸ਼ੀ ਹੋਈ । ਉਹਨਾਂ ਆਖਿਆ ਕਿ ਬਲਾਕਾਂ ਵਿੱਚੋਂ ਚੁਣ ਕੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਾਗ ਲੈਣਾ ਆਪਣੇ ਆਪ ਵਿੱਚ ਵੱਡੀ ਗੱਲ ਹੈ । ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਬਲਾਕ (Nodal Officer-cum-Block) ਪਟਿਆਲਾ -2 ਦੇ ਬੀ. ਪੀ. ਈ. ਓ. ਪ੍ਰਿਥੀ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰ ਰਹੇ ਹਨ ਜੋ ਕਿ ਸਮੁੱਚੇ ਪੰਜਾਬ ਵਾਸੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ । ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚੋਂ ਪੜੇ ਹੋਏ ਵਿਦਿਆਰਥੀ ਮੌਜੂਦਾ ਸਮੇਂ ਡਾਕਟਰ, ਇੰਜੀਨੀਅਰ, ਅਧਿਆਪਕ, ਵਕੀਲ, ਜੱਜ ਸਮੇਤ ਹੋਰ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾਅ ਰਹੇ ਹਨ ।
ਇਹਨਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਬਲਾਕ ਪਟਿਆਲਾ-2 ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ ਦੀ ਵਿਦਿਆਰਥਣ ਏਕਮਪ੍ਰੀਤ ਕੌਰ ਨੇ ਪਹਿਲਾ ਸਥਾਨ, ਬਲਾਕ ਰਾਜਪੁਰਾ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਐਨ. ਟੀ. ਸੀ.-1 ਦੀ ਵਿਦਿਆਰਥਣ ਸਾਕਸ਼ੀ ਨੇ ਦੂਜਾ ਸਥਾਨ ਅਤੇ ਬਲਾਕ ਘਨੌਰ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਸੀਲ ਦੀ ਵਿਦਿਆਰਥਣ ਨਵਰੀਤ ਕੌਰ ਨੇ ਕ੍ਰਮਵਾਰ ਤੀਜਾ ਸਥਾਨ ਹਾਸਲ ਕੀਤਾ । ਇਹਨਾਂ ਜੇਤੂ ਵਿਦਿਆਰਥਣਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਬੀਪੀਈਓ ਪ੍ਰਿਥੀ ਸਿੰਘ ਵੱਲੋਂ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ।
ਇਸ ਮੁਕਾਬਲੇ ਦੌਰਾਨ ਜੱਜ ਦੇ ਭੂਮਿਕਾ ਡਾ. ਨਰਿੰਦਰ ਸਿੰਘ, ਆਂਚਲ ਸਿੰਗਲਾ ਅਤੇ ਸਰਬਜੀਤ ਕੌਰ ਜੱਸ ਵੱਲੋਂ ਬਖ਼ੂਬੀ ਨਿਭਾਈ ਗਈ। ਇਸ ਮੌਕੇ ਅਕਾਦਮਿਕ ਸਹਾਇਤਾ ਗਰੁੱਪ (ਐਸ. ਸੀ. ਈ. ਆਰ. ਟੀ. ਪੰਜਾਬ) ਦੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਰਾਜਵੰਤ ਸਿੰਘ, ਬੀਆਰਸੀ ਹਰਪ੍ਰੀਤ ਸਿੰਘ, ਬੀ. ਆਰ. ਸੀ. ਭਾਵਨਾ ਸ਼ਰਮਾ, ਸੀ. ਐਚ. ਟੀ. ਭੁਪਿੰਦਰ ਸਿੰਘ, ਤਰਵਿੰਦਰ ਸਿੰਘ, ਮੀਡੀਆ ਕੋਆਰਡੀਨੇਟਰ ਸੁਖਜੀਤ ਸਿੰਘ, ਹਰਪ੍ਰੀਤ ਕੌਰ, ਅਮਨਦੀਪ ਕੌਰ, ਪੁਸ਼ਪ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਕਪੂਰੀ ਦੇ ਮੁੱਖ ਅਧਿਆਪਕ ਜਗਜੀਤ ਸਿੰਘ ਵਾਲੀਆ, ਅਮਨਦੀਪ ਸਿੰਘ, ਅਮਰਿੰਦਰ ਸਿੰਘ, ਗੁਰਦੀਪ ਕੌਰ ਤੇ ਏਮਨਦੀਪ ਕੌਰ ਸਮੇਤ ਵੱਡੀ ਗਿਣਤੀ ਵਿੱਚ ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ ।
Read More : ਬਲਾਕ ਰਾਜਪੁਰਾ-2 ਦੇ ਅੰਤਰ ਸਕੂਲ ਸਹਿ-ਅਕਾਦਮਿਕ ਮੁਕਾਬਲੇ ਕਰਵਾਏ ਗਏ