ਗਿੱਲੀ ਜੀਰੀ ਮੰਡੀਆਂ ‘ਚ ਨਾ ਲਿਆਉਣ ਕਿਸਾਨ: ਡਿਪਟੀ ਕਮਿਸ਼ਨਰ

0
5
Deputy Commissioner

ਪਟਿਆਲਾ, 15 ਸਤੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਗਿੱਲੀ ਜੀਰੀ ਨਾ ਲਿਆਉਣ, ਇਸ ਨਾਲ ਖ਼ਰੀਦ ਏਜੰਸੀਆਂ ਨੂੰ ਵੱਧ ਨਮੀ ਹੋਣ ਕਾਰਨ ਝੋਨਾ ਖਰੀਦਣ ਵਿੱਚ ਸਮੱਸਿਆ ਆਉਂਦੀ ਹੈ ।

ਰਾਤ ਸਮੇਂ ਝੋਨੇ ਦੀ ਵਾਢੀ ਨਾ ਕੀਤੀ ਜਾਵੇ : ਡਾ. ਪ੍ਰੀਤੀ ਯਾਦਵ

ਉਨ੍ਹਾਂ ਕਿਹਾ ਕਿ ਮੰਡੀਆਂ ਦੇ ਗੇਟ ਉਪਰ ਹੀ ਝੋਨੇ ਦੀ ਨਮੀ ਦੀ ਚੈਕਿੰਗ (Checking the moisture content of paddy) ਕੀਤੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਬੇਲੋੜੇ ਝੋਨੇ ਦੇ ਅੰਬਾਰ ਨਾ ਲੱਗਣ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਜ਼ਿਆਦਾ ਉਡੀਕ ਨਾ ਕਰਨੀ ਪਵੇ। ਉਹ ਅੱਜ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ । ਉਨ੍ਹਾਂ ਨੇ ਇਸ ਮੌਕੇ ਸਬੰਧਤ ਅਧਿਕਾਰੀਆਂ ਕੋਲੋਂ ਮੰਡੀਆਂ ‘ਚ ਸਾਫ਼ ਸਫ਼ਾਈ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਟੁਆਇਲਟਸ ਸਮੇਤ ਹਰ ਤਰ੍ਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ।

ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਮੰਡੀਆਂ ‘ਚ ਵਾਧੂ ਨਮੀ ਵਾਲਾ ਗਿੱਲਾ ਝੋਨਾ ਆਵੇਗਾ ਤਾਂ ਦਾਣੇ ਹਰੇ ਰਹਿਣ ਕਰਕੇ ਬਦਰੰਗ ਹੋਣ ਨਾਲ ਚਾਵਲਾਂ ਦੀ ਗੁਣਵੱਤਾ (Rice quality) ਮਾੜੀ ਹੋ ਜਾਵੇਗੀ, ਜਿਸ ਦੇ ਨੁਕਸਾਨ ਹੀ ਨੁਕਸਾਨ ਹਨ । ਇਸ ਤੋਂ ਬਿਨ੍ਹਾਂ ਜੇਕਰ ਵਾਧੂ ਨਮੀ ਵਾਲਾ ਝੋਨਾ ਮੰਡੀਆਂ ‘ਚ ਆਵੇਗਾ ਤਾਂ ਉਸ ਨੂੰ ਸੁਕਾਉਣ ਲਈ ਕਿਸਾਨਾਂ ਨੂੰ ਵਾਧੂ ਸਮਾਂ ਮੰਡੀਆਂ ਵਿੱਚ ਬੈਠਣਾ ਪਵੇਗਾ, ਇਸ ਕਰਕੇ ਕੋਈ ਵੀ ਕਿਸਾਨ ਨਿਰਧਾਰਤ ਨਮੀ ਤੋਂ ਵਾਧੂ ਨਮੀ ਵਾਲਾ ਗਿੱਲਾ ਝੋਨਾ ਮੰਡੀਆਂ ਵਿੱਚ ਨਾ ਲਿਆਵੇ ।

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਬੈਠਕ

ਉਨ੍ਹਾਂ ਕੰਬਾਇਨ ਉਪਰੇਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਾਤ ਸਮੇਂ ਝੋਨੇ ਦੀ ਵਾਢੀ ਨਾ ਕੀਤੀ ਜਾਵੇ ਅਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਵਾਢੀ ਨਾ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਵੀ ਜਾਰੀ ਕੀਤੇ ਜਾ ਚੁੱਕੇ ਹਨ ।  ਉਨ੍ਹਾਂ ਕਿਹਾ ਕਿ ਕੰਬਾਇਨ ਉਪਰੇਟਰ ਜੇਕਰ ਨਿਰਧਾਰਤ ਸਮੇਂ ਦੇ ਬਾਅਦ ਗਿੱਲੀ ਫ਼ਸਲ ਦੀ ਕਟਾਈ ਕਰਨਗੇ ਤਾਂ ਉਨ੍ਹਾਂ ਦੀ ਕੰਬਾਇਨ ਜ਼ਬਤ ਕਰ ਲਈ ਜਾਵੇਗੀ ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ ।

ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ

ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ (Do not set fire to the stubble) ਸਗੋਂ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ । ਉਨ੍ਹਾਂ ਕਿਹਾ ਕਿ ਖੇਤ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪਲੀਤ ਹੁੰਦਾ ਹੈ, ਉਥੇ ਹੀ ਖੇਤ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ । ਇਸ ਮੌਕੇ ਏ. ਡੀ. ਸੀ ਨਵਰੀਤ ਕੌਰ ਸੇਖੋਂ ਸਮੇਤ ਡੀ. ਐਫ. ਐਸ. ਸੀ. ਡਾ. ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਮੌਜੂਦ ਸਨ ।

Read More : ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲਦਾਰ ਦਫ਼ਤਰ ਪਟਿਆਲਾ ਦਾ ਨਿਰੀਖਣ

LEAVE A REPLY

Please enter your comment!
Please enter your name here