ਕ੍ਰਿਕਟ ਦੇ ਹੋਏ ਅੰਡਰ 17 ਮੁਕਾਬਲਿਆਂ ’ਚ ਪਟਿਆਲਾ-2 ਜ਼ੋਨ ਟੀਮ ਰਹੀ ਜੇਤੂ

0
18
Cricket

ਪਟਿਆਲਾ 16 ਸਤੰਬਰ 2025 : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ (District Sports Tournament Committee) ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ. ਰਵਿੰਦਰ ਪਾਲ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ. ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ (District Sports Coordinator)  ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ  ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ ।

ਅੰਡਰ 17 ਲੜਕਿਆਂ ਦੇ ਕ੍ਰਿਕਟ ਦੇ ਮੁਕਾਬਲਿਆਂ ਵਿੱਚ ਪਟਿਆਲਾ-2 ਜ਼ੋਨ ਨੇ ਪਹਿਲਾ, ਪਟਿਆਲਾ 3 ਜ਼ੋਨ ਨੇ ਦੂਸਰਾ ਤੇ ਨਾਭਾ ਜ਼ੋਨ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਦੇ ਅੰਡਰ 17 ਲੜਕਿਆਂ ਦੇ ਕ੍ਰਿਕਟ (Cricket) ਦੇ ਮੁਕਾਬਲਿਆਂ ਵਿੱਚ ਪਟਿਆਲਾ-2 ਜ਼ੋਨ ਨੇ ਪਹਿਲਾ, ਪਟਿਆਲਾ 3 ਜ਼ੋਨ ਨੇ ਦੂਸਰਾ ਤੇ ਨਾਭਾ ਜ਼ੋਨ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿਆਲਾ-2 ਨੇ ਸਾਰੀ ਟੀਮ ਨੂੰ ਸ਼ਾਨਦਾਰ ਪ੍ਰਦਰਸ਼ਨ (Excellent performance) ਲਈ ਮੁਬਾਰਕਾਂ ਦਿੱਤੀਆਂ । ਇਸ ਮੌਕੇ ਸਸੀ ਮਾਨ ਜ਼ੋਨਲ ਸਕੱਤਰ ਪਟਿਆਲਾ-3, ਹਰੀਸ਼ ਸਿੰਘ ਰਾਵਤ, ਸਤਵਿੰਦਰ ਸਿੰਘ ਚੀਮਾ, ਪਰਵੀਨ ਕੁਮਾਰ, ਸੁਰਿੰਦਰ ਪਾਲ ਸਿੰਘ, ਵਿਨੋਦ ਕੁਮਾਰ, ਨਿਰਭੈ ਸਿੰਘ, ਜਸਦੇਵ ਸਿੰਘ, ਸੰਦੀਪ ਕੌਰ, ਸਿਮਰ ਕੌਰ, ਗੁਰਦੀਪ ਸਿੰਘ, ਰਾਜਿੰਦਰ ਸਿੰਘ ਸਿੰਘ ਚਾਨੀ, ਗੁਰਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।

Read More : ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਤੋਂ ਵਾਂਝਾ ਹੋ ਸਕਦਾ ਪਾਕਿਸਤਾਨ, ਭਾਰਤ ਨੇ ਟੂਰਨਾਮੈਂਟ ਖੇਡਣ ਤੋਂ ਕੀਤਾ ਇਨਕਾਰ

LEAVE A REPLY

Please enter your comment!
Please enter your name here