6 ਕਿੱਲੋ ਤੋਂ ਵੱਧ ਹੈਰੋਇਨ ਦੇ ਨਾਲ 2 ਤਸਕਰ ਕਾਬੂ

0
16
NDPS Act

ਅੰਮ੍ਰਿਤਸਰ, 20 ਸਤੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਹੈਰੋਇਨ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਣੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ।

ਪੁਲਸ ਨੂੰ ਮਿਲੀ ਸੀ ਗੁਪਤ ਸੂਚਨਾ

ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ੰਕਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਗੁਰੂ ਕੀ ਵਡਾਲੀ, ਪਾਕਿਸਤਾਨ ਸਮਗਲਰਾਂ ਦੇ ਸੰਪਰਕ ਵਿੱਚ ਹੈ। ਪਾਕਿਸਤਾਨ ਸਮਗਲਰਾਂ ਵੱਲੋਂ ਭਾਰਤ-ਪਾਕਿਸਤਾਨ ਬਾਰਡਰ ਦੇ ਅਟਾਰੀ ਆਦਿ ਖੇਤਰ ਵਿੱਚ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਸ਼ੰਕਰ ਸਿੰਘ ਨੂੰ ਭੇਜੀਆਂ, ਜੋ ਪਾਕਿਸਤਾਨ ਸਮਗਲਰਾਂ ਦੇ ਨਿਰਦੇਸ਼ਾਂ ’ਤੇ ਅੱਗੇ ਸਪਲਾਈ ਕਰਦਾ ਸੀ ।

ਐਨ. ਡੀ. ਪੀ. ਐਸ. ਐਕਟ ਤਹਿਤ ਕੀਤਾ ਜਾ ਚੁੱਕਿਐ ਕੇਸ ਦਰਜ

ਇਹ ਖੇਪ ਉਹ ਸਚਿਨ ਨੂੰ ਪਹੁੰਚਾਉਣ ਜਾ ਰਿਹਾ ਸੀ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਸਪੈਸ਼ਲ ਸੈਲ ਅੰਮ੍ਰਿਤਸਰ ਦੇ ਸਬ ਇੰਸਪੈਕਟਰ ਗੁਰਬਖਸ਼ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਉਕਤ ਦੋਵੇਂ ਵਿਅਕਤੀਆਂ ਨੂੰ 6 ਕਿੱਲੋ 286 ਗ੍ਰਾਮ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ (6 kg 286 grams of heroin and drug money worth Rs 4 lakh) ਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਇਸ ਸਬੰਧੀ ਪੁਲਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀਆਂ ਖਿਲਾਫ਼ 21 (ਸੀ) /27 (ਏ)/ 29-61-85 ਐਨ. ਡੀ. ਪੀ. ਐਸ. ਐਕਟ ਤਹਿਤ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Read More : ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ

LEAVE A REPLY

Please enter your comment!
Please enter your name here