ਪਟਿਆਲਾ, 21 ਸਤੰਬਰ 2025 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ (During the Kharif season) 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 4 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 258 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 169 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ।
ਕਿਸਾਨ ਮੰਡੀਆਂ ‘ਚ ਸੁੱਕਾ ਝੋਨਾ ਹੀ ਲਿਆਉਣ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 80 ਮੀਟਰਿਕ ਟਨ (80 metric tons from Pangrain), ਮਾਰਕਫੈਡ ਵੱਲੋਂ 22 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 35 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿਕਤ ਨਹੀਂ ਆਉਣ ਦਿਤੀ ਜਾਵੇਗੀ ।
ਪਰਾਲੀ ਪ੍ਰਬੰਧਨ ਲਈ ਕਿਸਾਨ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਡੀ. ਸੀ.
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ (Dried paddy in the markets) ਹੀ ਲੈ ਕੇ ਆਉਣ, ਤਾਂ ਜੋ ਮੰਡੀਆਂ ‘ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਈ ਜਾ ਸਕੇ । ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਤਕਨੀਕਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਣ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਉਣ ਦੇ ਨਾਲ ਨਾਲ ਆਪਣੇ ਖੇਤ ਦੀ ਉਪਜਾਊ ਸ਼ਕਤੀ (Field fertility) ਨੂੰ ਵੀ ਬਰਕਰਾਰ ਰੱਖ ਸਕਦੇ ਹਨ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਉਪਲਬੱਧ ਹੈ ਤੇ ਕਿਸਾਨ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਕਰ ਸਕਦੇ ਹਨ ।
Read More : ਗਿੱਲੀ ਜੀਰੀ ਮੰਡੀਆਂ ‘ਚ ਨਾ ਲਿਆਉਣ ਕਿਸਾਨ: ਡਿਪਟੀ ਕਮਿਸ਼ਨਰ