ਨਵੀਂ ਦਿੱਲੀ, 24 ਸਤੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ (Supreme Court) ਨੇ ਭਾਰਤ ਦੇਸ਼ ਦੀ ਕੇਂਦਰ ਸਰਕਾਰ ਤੋਂ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਤੇ ਹਾਲੇ ਤੱਕ ਕੋਈ ਫ਼ੈਸਲਾ ਨਾ ਲਏ ਜਾਣ ਤੇ ਜਵਾਬ ਮੰਗਿਆ ਹੈ ।
ਸੀ. ਬੀ. ਆਈ. ਕੋਰਟ ਨੇ ਸੁਣਾਈ ਸੀ 2017 ਵਿੱਚ ਫਾਂਸੀ ਦੀ ਸਜ਼ਾ
ਦੱਸਣਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਰਹਿਮ ਦੀ ਅਪੀਲ ਉੱਤੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ ਸੀ । ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ ਅਜੇ ਤੱਕ ਕੋਈ ਫ਼ੈਸਲਾ ਕਿਉਂ ਨਹੀਂ ਕੀਤਾ ਗਿਆ ਅਤੇ ਇਸ ਸਬੰਧੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਵੀ ਮੰਗਿਆ ਹੈ । ਕੋਰਟ ਨੇ 15 ਅਕਤੂਬਰ ਤੱਕ ਜਵਾਬ ਦਾਇਰ (Reply filed) Reply filedਕਰਨ ਲਈ ਕਿਹਾ ਹੈ । ਦੱਸ ਦੇਈਏ ਕਿ ਸੀ. ਬੀ. ਆਈ. ਕੋਰਟ ਨੇ 2017 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਸੀ ।
Read More : ਬਲਵੰਤ ਸਿੰਘ ਰਾਜੋਆਣਾ ਦੀ ਵਿਗੜੀ ਸਿਹਤ! ਲਿਆਂਦਾ ਗਿਆ ਪਟਿਆਲਾ ਦੇ ਰਾਜਿੰਦਰਾ ਹਸਪਤਾਲ