ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ ਨੇ ਅਹੁਦਾ ਸੰਭਾਲਿਆ

0
9
District Market Officer

ਪਟਿਆਲਾ, 27 ਸਤੰਬਰ 2025 : ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ (District Market Officer Aslam Muhammad) ਵੱਲੋਂ ਪੰਜਾਬ ਮੰਡੀ ਬੋਰਡ ਦੇ ਹੁਕਮਾਂ ਅਨੁਸਾਰ ਅੱਜ ਬਤੌਰ ਜ਼ਿਲ੍ਹਾ ਮੰਡੀ ਅਫ਼ਸਰ ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਲਿਆ ਗਿਆ ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ. ਐਮ. ਓ. ਅਸਲਮ ਮੁਹੰਮਦ

ਉਹਨਾਂ ਅਹੁਦਾ ਸੰਭਾਲਣ ਉਪਰੰਤ ਸਾਉਣੀ ਸੀਜ਼ਨ (Kharif season)  ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਦੇ ਸਮੂਹ ਸਕੱਤਰ ਮਾਰਕੀਟ ਕਮੇਟੀਆਂ ਦੀ ਮੀਟਿੰਗ ਬੁਲਾਈ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਇਸ ਲਈ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਸਫ਼ਾਈ, ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸੁਵਿਧਾ, ਪਖਾਨੇ ਅਤੇ ਬੈਠਣ ਲਈ ਛਾਂ ਦੇ ਪੂਰੇ ਪ੍ਰਬੰਧ ਯਕੀਨੀ ਬਣਾਏ ਜਾਣ ।

ਖ਼ਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ

ਖ਼ਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ । ਇਸ ਲਈ ਮਜ਼ਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਆਰਾਮ ਲਈ ਪ੍ਰਬੰਧ ਕੀਤੇ ਗਏ ਹਨ ।

ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਕਿਸਾਨਾਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਤਿਆਰ ਹਨ

ਡੀ. ਐਮ. ਓ. ਪਟਿਆਲਾ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਨ (To personally visit the markets) ਅਤੇ ਨਿਰੰਤਰ ਨਿਗਰਾਨੀ ਰੱਖਣ ਤਾਂ ਜੋ ਕੋਈ ਵੀ ਸਮੱਸਿਆ ਉੱਠਦੇ ਹੀ ਤੁਰੰਤ ਹੱਲ ਕੀਤੀ ਜਾ ਸਕੇ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਕਿਸਾਨਾਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਤਿਆਰ ਹਨ ਅਤੇ ਕਿਸਾਨ ਆਪਣੀ ਫ਼ਸਲ ਬਿਨਾਂ ਕਿਸੇ ਰੁਕਾਵਟ ਦੇ ਵੇਚ ਸਕਣਗੇ ।

Read More : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 258 ਮੀਟਰਿਕ ਟਨ ਹੋਈ ਝੋਨੇ ਦੀ ਆਮਦ

LEAVE A REPLY

Please enter your comment!
Please enter your name here