ਸੰਗਰੂਰ/ਮੂਨਕ/ ਖਨੌਰੀ, 27 ਸਤੰਬਰ 2025 : ਪੰਜਾਬ ਸਰਕਾਰ (Punjab Government) ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ (Cabinet Minister Barinder Kumar Goyal) ਨੇ ਅੱਜ ਮੂਨਕ ਤੇ ਖਨੌਰੀ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ । ਇਸ ਸੀਜ਼ਨ ਦੌਰਾਨ ਹਲਕਾ ਲਹਿਰਾ ਸਮੇਤ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਕੁਲ 13,54,166 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ ।
ਮੰਡੀਆਂ ਵਿੱਚ ਖਰੀਦ ਬਾਬਤ ਪੁਖਤਾ ਪ੍ਰਬੰਧ
ਇਸ ਮੌਕੇ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਰੀ ਬਰਸਾਤਾਂ ਦੌਰਾਨ (During heavy rains) ਘੱਗਰ ਦੀ ਮਾਰ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ, ਲੋਕਾਂ ਦੇ ਸਹਿਯੋਗ ਅਤੇ ਪ੍ਰਮਾਤਮਾ ਦੀ ਮਿਹਰ ਸਦਕਾ ਲਗਾਤਾਰ ਕਈ ਦਿਨ ਖਤਰੇ ਦੇ ਨਿਸ਼ਾਨ ਤੋਂ ਉੱਪਰ ਰਹਿਣ ਦੇ ਬਾਵਜੂਦ ਘੱਗਰ ਟੁੱਟਿਆ ਨਹੀਂ ਤੇ ਹਰ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਰਿਹਾ ਅਤੇ ਹੁਣ ਫਸਲ ਪੱਕ ਕੇ ਮੰਡੀਆਂ ਵਿੱਚ ਆ ਰਹੀ ਹੈ ।
ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਕਿਸਮ ਦੀ ਦਿੱਕਤ
ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਸਮੇਤ ਜ਼ਿਲ੍ਹਾ ਸੰਗਰੂਰ (Sangrur District) ਵਿੱਚ ਝੋਨੇ ਦੀ ਖਰੀਦ ਲਈ ਕੁੱਲ 172 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ । ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ । ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ । ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਹਨ ।
ਮੰਡੀ ਬੋਰਡ ਵਲੋਂ ਮੰਡੀਆਂ ਵਿੱਚ ਫੜ੍ਹਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਹਨ
ਮੰਡੀ ਬੋਰਡ ਵਲੋਂ ਮੰਡੀਆਂ ਵਿੱਚ ਫੜ੍ਹਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਹਨ । ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ ਅਤੇ ਤੈਅ ਸਮੇਂ ਮੁਤਾਬਕ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ । ਗੋਇਲ ਨੇ ਕਿਸਾਨਾਂ ਨੂੰ ਅਪੀਲ (Appeal to farmers) ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼ ਫਸਲ ਲਿਆਉਣ ਤਾਂ ਜੋ ਉਹਨਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿਚ ਰੁਕਣਾ ਨਾ ਪਵੇ ।
ਇਸ ਮੌਕੇ ਕੌਣ ਕੋਣ ਸੀ ਮੌਜੂਦ
ਇਸ ਮੌਕੇ ਐਸ. ਡੀ. ਐਮ. ਸੂਬਾ ਸਿੰਘ, ਸੁਰਿੰਦਰ ਕਰੋਦਾ, ਟਰੱਕ ਯੂਨੀਅਨ ਖਨੌਰੀ ਦੇ ਪ੍ਰਧਾਨ ਬੀਰਭਾਨ ਕਾਂਸਲ, ਜੋਰਾ ਸਿੰਘ ਸਬਕਾ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਸੁਰਜੀਤ ਸ਼ਰਮਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਮਹਿੰਦਰ ਸਿੰਘ ਕੁੰਦਨੀ ਚੇਅਰਮੈਨ ਮਾਰਕੀਟ ਕਮੇਟੀ ਮੂਨਕ, ਜੋਗੀ ਰਾਮ ਭੁੱਲਣ ਚੇਅਰਮੈਨ ਮਾਰਕੀਟ ਕਮੇਟੀ ਖਨੌਰੀ, ਰਾਜ ਕੁਮਾਰ ਪ੍ਰਧਾਨ ਆੜਤੀ ਐਸੋਸੀਏਸ਼ਨ ਮੂਨਕ, ਸੁਰਿੰਦਰ ਬਬਲੀ ਪ੍ਰਧਾਨ ਆੜਤੀ ਐਸੋਸੀਏਸ਼ਨ ਖਨੌਰੀ, ਮਿੱਠੂ ਸੈਣੀ, ਅਰੁਣ ਜਿੰਦਲ, ਸਤੀਸ਼ ਸਿੰਗਲਾ ਪ੍ਰਧਾਨ ਟਰੱਕ ਯੂਨੀਅਨ ਮੂਨਕ, ਰੋਮੀ ਗੋਇਲ, ਸੰਜੇ ਸਿੰਗਲਾ, ਭੋਲਾ ਸਿੰਘ, ਬੱਬੂ ਨੰਬਰਦਾਰ ਕੌਂਸਲਰ ਮੂਨਕ, ਜੋਨੀ ਅਰੋੜਾ, ਗਿਰਧਾਰੀ ਲਾਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਨੌਰੀ, ਗੁਰਮੀਤ ਸਿੰਘ, ਵਿਸ਼ਾਲ ਕਾਂਸਲ, ਜੀਤੀ ਨੰਬਰਦਾਰ ਕੌਂਸਲਰ ਰਾਕੇਸ਼ ਕੁਮਾਰ ਗੁਪਤਾ ਪੀ. ਏ. ਤੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ ।
Read More : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 258 ਮੀਟਰਿਕ ਟਨ ਹੋਈ ਝੋਨੇ ਦੀ ਆਮਦ