ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

0
5
Jaggu Bhagwanpuria gang

ਪਟਿਆਲਾ, 30 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ (To make Punjab a drug-free state)  ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ, ਪਿੰਡ ਦਾਲਮ, ਬਟਾਲਾ ਵਜੋਂ ਹੋਈ ਹੈ ।

ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਕੀ ਦੱਸਿਆ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਅਧਾਰਤ ਅੰਮ੍ਰਿਤਪਾਲ ਸਿੰਘ, ਜੋ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਨਾਲ ਨੇੜਿਓਂ ਕੰਮ ਕਰ ਰਿਹਾ ਹੈ।

ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ : ਡੀ. ਜੀ. ਪੀ.

ਡੀ. ਜੀ. ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ । ਇਸ ਆਪਰੇਸ਼ਨ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਸੀ. ਆਈ. ਪਟਿਆਲਾ ਡਾ. ਸਿਮਰਤ ਕੌਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਸੀ ਕਿ ਸ਼ੱਕੀ ਵੰਸ਼ ਕੁਮਾਰ ਨੇ ਤਰਨਤਾਰਨ ਤੋਂ ਹੈਰੋਇਨ ਦੀ ਖੇਪ ਚੁੱਕੀ ਹੈ ਅਤੇ ਉਹ ਇਸਨੂੰ ਜਲੰਧਰ ਪਹੁੰਚਾਉਣ ਜਾ ਰਿਹਾ ਹੈ । ਇਸ `ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਟਿਆਲਾ ਦੀਆਂ ਪੁਸਿ ਟੀਮਾਂ ਨੇ ਉਸਨੂੰ ਘੇਰਾ ਪਾ ਲਿਆ ਅਤੇ ਮੌਕੇ `ਤੇ ਹੀ ਉਸਦੇ ਕਬਜ਼ੇ `ਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਅਤੇ ਉਸਦਾ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਹੈ ।

ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਜ਼ਦੀਕੀ ਸਾਥੀ ਦੇ ਨਿਰਦੇਸ਼ਾਂ `ਤੇ ਕੰਮ ਕਰ ਰਿਹਾ ਸੀ ਮੁਲਜ਼ਮ : ਡੀ. ਜੀ. ਪੀ. ਗੌਰਵ ਯਾਦਵ

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ (Accused arrested) ਵੰਸ਼ ਅੰਮ੍ਰਿਤਪਾਲ ਦੇ ਨਿਰਦੇਸ਼ਾਂ `ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਅੰਮ੍ਰਿਤਪਾਲ `ਤੇ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਹਨ, ਜਿਨ੍ਹਾਂ ਵਿੱਚ ਅਸਲਾ ਐਕਟ, ਐਨ. ਡੀ. ਪੀ. ਐਸ. ਐਕਟ ਅਤੇ ਆਈ. ਪੀ. ਸੀ. ਦੀ ਧਾਰਾ 302 ਸ਼ਾਮਲ ਹਨ ।

ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਨੂੰ ਇਨ੍ਹਾਂ `ਚੋਂ ਇੱਕ ਮਾਮਲੇ ਵਿੱਚ ਸਥਾਨਕ ਅਦਾਲਤ ਨੇ ਭਗੌੜਾ ਵੀ ਐਲਾਨਿਆ ਹੋਇਆ ਹੈ। ਏ. ਆਈ. ਜੀ. ਨੇ ਕਿਹਾ ਕਿ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਜਲੰਧਰ ਵਿੱਚ ਖੇਪ ਪ੍ਰਾਪਤ ਕਰਨ ਵਾਲੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।ਇਸ ਸਬੰਧੀ ਕੇਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ. ਐਸ. ਓ. ਸੀ.) ਥਾਣਾ, ਅੰਮ੍ਰਿਤਸਰ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21 ਅਤੇ 29 ਤਹਿਤ ਐਫ. ਆਈ. ਆਰ. ਨੰਬਰ 54 ਮਿਤੀ 30 ਸਤੰਬਰ, 2025 ਨੂੰ ਦਰਜ ਕੀਤਾ ਗਿਆ ਹੈ ।

Read More : ਡੀ. ਜੀ. ਪੀ. ਨੇ ਕੀਤੀ ਯੁੱਧ ਨਸ਼ਿਆਂ ਵਿਰੁੱਧ-ਕਾਨੂੰਨ-ਵਿਵਸਥਾ ਮੀਟਿੰਗ ਦੀ ਪ੍ਰਧਾਨਗੀ

LEAVE A REPLY

Please enter your comment!
Please enter your name here