ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ 2025 : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ 9Gurmeet Singh Meet Hayer, Aam Aadmi Party Lok Sabha member from Sangrur) ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ।
ਕੇਂਦਰੀ ਰੇਲ ਰਾਜ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦਿਵਾਇਆ ਵਿਸ਼ਵਾਸ
ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ (New Vande Bharat train running from New Delhi to Ferozepur Cantt.) ਦਾ ਠਹਿਰਾਅ ਬਰਨਾਲਾ ਵਿਖੇ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਕੁਨੈਕਟ ਹੋ ਸਕਣਗੇ ।
ਵੰਦੇ ਭਾਰਤ ਰੇਲ ਜਦੋਂ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਰੇਲ ਦਾ ਉਚੇਚਾ ਸਵਾਗਤ ਕੀਤਾ ਜਾਵੇਗਾ : ਮੀਤ ਹੇਅਰ
ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੰਗ ਉੱਤੇ ਵਿਚਾਰ ਕਰਕੇ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਵੀ ਗੱਡੀ ਦਾ ਠਹਿਰਾਅ ਯਕੀਨੀ ਬਣਾਇਆ ਜਾਵੇਗਾ । ਮੀਤ ਹੇਅਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਅਜਿਹੀ ਕੋਈ ਰੇਲ ਗੱਡੀ ਚਲਾਉਣ ਦੀ ਮੰਗ ਕਰਦੇ ਆ ਰਹੇ ਸਨ, ਜਿਸ ਨਾਲ ਬਰਨਾਲਾ ਨੂੰ ਸਿੱਧਾ ਕੌਮੀ ਰਾਜਧਾਨੀ ਦਿੱਲੀ ਨਾਲ ਜੋੜਿਆ ਜਾ ਸਕੇ ਅਤੇ ਹੁਣ ਜਦੋਂ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਵੰਦੇ ਭਾਰਤ ਰੇਲ ਗੱਡੀ ਚਲਾਉਣ ਦਾ ਪ੍ਰਸਤਾਵ ਹੈ ਤਾਂ ਬਰਨਾਲਾ ਸਟੇਸ਼ਨ ਉੱਤੇ ਇਸ ਗੱਡੀ ਦਾ ਠਹਿਰਾਅ ਨਹੀਂ ਬਣਾਇਆ ਗਿਆ ।
ਪਾਰਲੀਮੈਂਟ ਵਿੱਚ ਨਿਰੰਤਰ ਉਨ੍ਹਾਂ ਵੱਲੋਂ ਇਹ ਮੰਗ ਉਠਾਈ ਜਾਂਦੀ ਸੀ
ਮੀਤ ਹੇਅਰ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਨਿਰੰਤਰ ਉਨ੍ਹਾਂ ਵੱਲੋਂ ਇਹ ਮੰਗ ਉਠਾਈ ਜਾਂਦੀ ਸੀ ਜਿਸ ਨੂੰ ਪੂਰਾ ਹੋਣ ਉੱਤੇ ਉਹ ਰੇਲ ਮੰਤਰਾਲੇ ਦਾ ਧੰਨਵਾਦ ਕਰਦੇ ਹਨ । ਜਦੋਂ ਇਹ ਗੱਡੀ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਉਹ ਬਰਨਾਲਾ ਵਾਸੀਆਂ ਦੇ ਨਾਲ ਪਹਿਲੇ ਦਿਨ ਇਸ ਰੇਲ ਦਾ ਸਵਾਗਤ ਕਰਨਗੇ ਅਤੇ ਬਰਨਾਲਾ ਵਿਖੇ ਰੇਲ ਦਾ ਠਹਿਰ ਬਣਾਉਣ ਲਈ ਉਚੇਚੇ ਤੌਰ ਉਤੇ ਧੰਨਵਾਦ ਕਰਨਗੇ ।
Read More : ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ