ਪਟਿਆਲਾ, 1 ਅਕਤੂਬਰ 2025 : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (District Defence Services Welfare Officer) ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਸਮੂਹ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਜੰਗੀ ਵਿਧਵਾਵਾਂ, ਵੀਰ ਨਾਰੀਆਂ, ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸਹੂਲਤ ਲਈ ਕਾਨੂੰਨੀ ਸਹਾਇਤਾ ਲਈ ਹੈਲਪ ਡੈਸਕ ਖੋਲ੍ਹਿਆ ਗਿਆ ਹੈ, ਜਿਸ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ।
ਸਾਬਕਾ ਸੈਨਿਕ ਤੇ ਉਨ੍ਹਾਂ ਦੇ ਆਸ਼ਰਿਤ ਲੈ ਸਕਦੇ ਨੇ ਮੁਫ਼ਤ ਕਾਨੂੰਨੀ ਸਹਾਇਤਾ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਾਬਕਾ ਸੈਨਿਕਾਂ ਤੇ ਵਿਧਵਾਵਾਂ (Veterans and widows) ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਉਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਕਿਸੇ ਵੀ ਦਫ਼ਤਰੀ ਕੰਮ-ਕਾਜ ਵਾਲੇ ਦਿਨ ਸਹਾਇਤਾ ਕਲੀਨਿਕ (Support Clinic) ਵਿਖੇ ਪਹੁੰਚ ਕਰਦੇ ਹੋਏ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ ।
Read More : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ