ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਮਹੀਨਾਵਾਰ ਮੀਟਿੰਗ ਆਯੋਜਿਤ

0
5
Punjab Numbardara Association

ਨਾਭਾ, 1 ਅਕਤੂਬਰ 2025 : ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) (Monthly meeting of Punjab Numbardara Association (Ghalib) held) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਬਾਬਾ ਅਜੈਪਾਲ ਸਿੰਘ ਘੋੜਿਆਂਵਾਲਾ ਨਾਭਾ ਵਿਖੇ ਤਹਿਸੀਲ ਪ੍ਰਧਾਨ ਓਂਕਾਰ ਸਿੰਘ ਅਗੇਤਾ ਦੀ ਪ੍ਰਧਾਨਗੀ ਹੇਠ ਅਤੇ ਜਿ਼ਲਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਸੁਰਾਜਪੁਰ ਅਤੇ ਪੰਜਾਬ ਬਾਡੀ ਮੈਂਬਰ ਜਸਦੇਵ ਸਿੰਘ ਅਗੇਤੀ ਦੀ ਦੇਖਰੇਖ ਹੇਠ ਹੋਈ ।

ਮੀਟਿੰਗ ਦੌਰਾਨ ਰੋਜਮਰਰਾ ਦੀ ਜਿ਼ੰਦਗੀ ਵਿਚ ਨੰਬਰਦਾਰਾਂ ਨੂੰ ਆਉਂਦੀਆਂ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮੁੱਚੇ ਨੰਬਰਦਾਰਾਂ ਨੂੰ ਬੇਨਤੀ ਕੀਤੀ ਗਈ ਕਿ ਆਪੋ-ਆਪਣੇ ਪਿੰਡਾਂ ਵਿਚ ਸਮੁੱਚੇ ਜਿੰਮੀਦਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਆ ਜਾਵੇ ਤਾਂ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ ।

ਮੀਟਿੰਗ ਵਿਚ ਨੰਬਰਦਾਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ (Rightful and legitimate demands) ਜੋ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ । ਜਿਨ੍ਹਾਂ ਵਿਚ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ 5000 ਰੁਪਏ ਮਹੀਨਾ ਕੀਤਾ ਜਾਵੇ, ਨੰਬਰਦਾਰਾਂ ਨੂੰ ਟੋਲ ਟੈਕਸ ਅਤੇ ਬਸ ਕਿਰਾਇਆ ਮੁਆਫ ਕੀਤਾ ਜਾਵੇ, ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ (Tehsil Complex) ਅੰਦਰ ਬੈਠਣ ਲਈ ਕਮਰੇ ਦਾ ਪ੍ਰਬੰਧ ਕੀਤਾ ਜਾਵੇ ਅਤੇ ਜਿ਼ਲਾ ਪੱਧਰ ਤੇ ਬਣਨ ਵਾਲੀਆਂ ਸਿ਼ਕਾਇਤ ਨਿਵਾਰਨ ਕਮੇਟੀਆਂ ਵਿਚ ਨੰਬਰਦਾਰਾਂ ਨੂੰ ਵੀ ਨਾਮਜਦ ਕੀਤਾ ਜਾਵੇ ਆਦਿ ਸ਼ਾਮਲ ਹਨ ।

Read More : ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

LEAVE A REPLY

Please enter your comment!
Please enter your name here