ਵਿਧਾਇਕ ਜੌੜਾਮਾਜਰਾ ਵੱਲੋਂ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ

0
5
MLA Jauramajra

ਸਮਾਣਾ, 2 ਅਕਤੂਬਰ 2025 : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਜਰਾ (Samana MLA Chetan Singh Jauramajra) ਨੇ ਅੱਜ ਸਮਾਣਾ ਸ਼ਹਿਰ ਵਿੱਚ 7 ਕਰੋੜ 60 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ।

ਸ਼ਹਿਰ ‘ਚ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ ਲਾਈਨ ਪਾਉਣ ਸਮੇਤ 2 ਨਵੇਂ ਟਿਊਬਵੈਲ ਪੰਪ ਲੱਗਣਗੇ

ਉਨ੍ਹਾਂ ਨੇ ਇੱਥੇ ਮਾਈਸਰ ਮੰਦਰ ਰੋਡ ਵਿਖੇ ਇਕ ਭਰਵੇ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਅੰਮਰੁਤ-2 ਸਕੀਮ ਤਹਿਤ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ ਲਾਈਨ ਪਾਉਣ ਸਮੇਤ ਨਵੇਂ 2 ਟਿਊਬਵੈਲ ਪੰਪ ਲਗਾਏ ਜਾਣਗੇ । ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਆਉਂਦੇ 8 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ (The work will be completed in the next 8 months.) , ਇਸ ਕੰਮ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲੇਗੀ ।

ਸ਼ਹਿਰ ਦੇ ਵਿਕਾਸ ‘ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਜੌੜਾਮਾਜਰਾ

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕੰਮਾਂ ਨੂੰ ਹੋਰ ਤੇਜ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸੀਲ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਸਮਾਣਾ ਸ਼ਹਿਰ ਲਈ ਲੋੜੀਂਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਹਨ, ਜਿਸ ਤਹਿਤ ਵਿਕਾਸ ਕੰਮਾਂ ਨੂੰ ਜੰਗੀ ਪੱਧਰ ‘ਤੇ ਸੁਰੂ ਕੀਤਾ ਹੋਇਆ ਹੈ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਪੰਜਾਬ ਕਰ ਰਿਹਾ ਹੈ ਤਰੱਕੀ

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਵਿੱਚ ਪੰਜਾਬ ਤਰੱਕੀ ਕਰ ਰਿਹਾ ਹੈ, ਇਸੇ ਤਹਿਤ ਸਮਾਣਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਅਧੂਰੇ ਪਏ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਾਲ ਸ਼ਹਿਰ ਦੇ ਬਾਕੀ ਕੰਮ ਵੀ ਜਲਦੀ ਕੀਤੇ ਜਾਣਗੇ ਤੇ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਪੀ. ਏ. ਗੁਰਦੇਵ ਸਿੰਘ ਟਿਵਾਣਾ, ਪਾਰਸ ਸ਼ਰਮਾ, ਕੁਲਜੀਤ ਰੰਧਾਵਾ, ਦੀਪਕ ਵਧਵਾ, ਸੁਰਜੀਤ ਸਿੰਘ ਦਇਆ, ਅੰਗਰੇਜ਼ ਸਿੰਘ ਭੁੱਲਰ, ਰਵਿੰਦਰ ਸੋਹਲ, ਕੁਲਦੀਪ ਵਿਰਕ, ਵਰਿੰਦਰ ਧਰਮੇਹੜੀ ਰਾਣਾ ਮਿਆਲਾ, ਸੰਜੇ ਕੁਮਾਰ, ਰੱਮੀ ਸ਼ਰਮਾ, ਰਾਜੇਸ਼ ਕੁਮਾਰ ਸਮੇਤ ਜਲ ਸਪਲਾਈ ਅਤੇ ਸੀਵਰੇਜ ਬੋਰਡ ਤੇ ਨਗਰ ਕੌਂਸਲ ਦੇ ਅਧਿਕਾਰੀ ਵੀ ਆਦਿ ਹਾਜ਼ਰ ਸਨ ।

Read More : ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

LEAVE A REPLY

Please enter your comment!
Please enter your name here