ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ 593.14 ਕਰੋੜ ਜਾਰੀ : ਡਾ. ਬਲਜੀਤ ਕੌਰ

0
4
Dr. Baljit Kaur

ਚੰਡੀਗੜ੍ਹ, 3 ਅਕਤੂਬਰ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ (Punjab Social Security, Women and Child Development Minister) ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ ਬਜਟ ਉਪਬੰਧ ਕੀਤਾ ਹੈ ।

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ 1170 ਕਰੋੜ ਰਾਖਵੇਂ : ਡਾ. ਬਲਜੀਤ ਕੌਰ

ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ ₹593.14 ਕਰੋੜ ਜਾਰੀ ਕਰਕੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਟੀਚਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ ਹੈ ।

ਵਿੱਤੀ ਸਹਾਇਤਾ ਨਾਲ ਔਰਤਾਂ ਦੇ ਆਤਮ-ਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਮਿਲਿਆ ਨਵਾਂ ਬਲ

ਡਾ. ਬਲਜੀਤ ਕੌਰ (Dr. Baljit Kaur) ਨੇ ਇਹ ਵੀ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਸਿਰਫ਼ ਰਕਮ ਵੰਡਣ ਤੱਕ ਸੀਮਤ ਨਹੀਂ, ਬਲਕਿ ਉਹਨਾਂ ਮਹਿਲਾਵਾਂ ਨੂੰ ਇੱਕ ਨਵੀਂ ਉਮੀਦ ਦੇਣੀ ਹੈ ਜੋ ਜੀਵਨ ਦੀਆਂ ਮੁਸ਼ਕਲਾਂ ਵਿੱਚ ਹਿੰਮਤ ਨਾਲ ਅੱਗੇ ਵਧ ਰਹੀਆਂ ਹਨ । ਇਸ ਯੋਜਨਾ ਰਾਹੀਂ ਹਰ ਲਾਭਪਾਤਰੀ ਆਪਣੇ ਪਰਿਵਾਰ ਲਈ ਸਹਾਰਾ ਬਣਦੀ ਹੈ ਅਤੇ ਆਪਣੇ ਬੱਚਿਆਂ ਦਾ ਭਵਿੱਖ ਨਿਖਾਰ ਸਕਦੀ ਹੈ । ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ਨਾਲ ਉਹ ਪਰਿਵਾਰ ਅਤੇ ਸਮਾਜ ਵਿੱਚ ਵਧੇਰੇ ਸਰਗਰਮ ਭੂਮਿਕਾ ਨਿਭਾਉਂਦੀਆਂ ਹਨ ।

ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਕਰਕੇ ਹੁਣ ਸਹਾਇਤਾ ਰਾਸ਼ੀ ਬਿਨਾਂ ਕਿਸੇ ਰੁਕਾਵਟ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਰਹੀ ਹੈ

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਕਰਕੇ ਹੁਣ ਸਹਾਇਤਾ ਰਾਸ਼ੀ ਬਿਨਾਂ ਕਿਸੇ ਰੁਕਾਵਟ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਰਹੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਵਿਸ਼ਵਾਸ ਦੋਵਾਂ ਵਧੇ ਹਨ । ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਇੱਕ ਸਮਾਜਿਕ ਤੌਰ ‘ਤੇ ਸੁਰੱਖਿਅਤ, ਸਸ਼ਕਤ ਅਤੇ ਸਮਾਵੇਸ਼ੀ ਰਾਜ ਵੱਲ ਵੱਧ ਰਿਹਾ ਹੈ ।

Read More : ਡਾ. ਬਲਜੀਤ ਕੌਰ ਨੇ ਸੌਂਪੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ

LEAVE A REPLY

Please enter your comment!
Please enter your name here