ਚੰਡੀਗੜ੍ਹ, 3 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਨੂੰ ਲਗਾਤਾਰ 216ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਸ ਨੇ ਅੱਜ 328 ਥਾਵਾਂ ‘ਤੇ ਛਾਪੇਮਾਰੀ ਕੀਤੀ ।
ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ
“ਯੁੱਧ ਨਸ਼ਿਆਂ ਵਿਰੁੱਧ” ਦੌਰਾਨ ਸੂਬੇ ਭਰ ਵਿੱਚ 45 ਐਫ. ਆਈ. ਆਰਜ਼. ਦਰਜ (45 F. I. R.s. registered) ਕਰਕੇ 47 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਨਾਲ, 216 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,684 ਹੋ ਗਈ ਹੈ । ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 3.1 ਕਿਲੋ ਅਫੀਮ, 25 ਕਿਲੋ ਭੁੱਕੀ, 1584 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ।
‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ।
ਆਪਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 328 ਛਾਪੇ ਮਾਰੇ
ਇਸ ਆਪਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ (67 gazetted officers during the operation) ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 328 ਛਾਪੇ ਮਾਰੇ ਹਨ । ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 351 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ । ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।
Read More : ‘ਯੁੱਧ ਨਸ਼ਿਆਂ ਵਿਰੁੱਧ’ 183ਵੇਂ ਦਿਨ, ਪੰਜਾਬ ਪੁਲਸ ਨੇ 324 ਥਾਵਾਂ ’ਤੇ ਕੀਤੀ ਛਾਪੇਮਾਰੀ