ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਜੀਵਨ ਨੂੰ ਬਣਾਉਣਾ ਚਾਹੀਦਾ ਹੈ ਸਫਲ

0
12
Prof. Badungar
ਪਟਿਆਲਾ , 7 ਅਕਤੂਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੁੱਚੇ ਸਿੱਖ ਪੰਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ

ਪ੍ਰੋਫੈਸਰ ਬਡੁੰਗਰ (Professor Badungar) ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ ਅਤੇ ਸਾਰੇ ਹੀ ਇਤਿਹਾਸਿਕ ਗੁਰੂ ਦੁਆਰਾ ਸਾਹਿਬਾਨ ਵਿੱਚ ਬੀਤੇ ਦਿਨੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਨਾਂ ਦੇ ਭੋਗ 8 ਅਕਤੂਬਰ ਨੂੰ ਸਵੇਰੇ ਪਾਏ ਜਾਣਗੇ ।

ਸ਼੍ਰੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ

ਉਨ੍ਹਾਂ ਕਿਹਾ ਕਿ ਸ਼੍ਰੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ (The fourth Guru, Sri Guru Ram Das Ji) ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ । ਉਨ੍ਹਾਂ ਸਮੁੱਚੀ ਸੰਗਤ ਨੂੰ ਬਾਣੀ ਤੇ ਬਾਣੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ  ਮੈਨੇਜਰ ਰਣਜੀਤ ਸਿੰਘ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਹਰਜੀਤ ਸਿੰਘ ਅਲੀਪੁਰ, ਅੰਮ੍ਰਿਤਪਾਲ ਸਿੰਘ, ਤੇ ਹੋਰ ਆਗੂ ਵੀ ਹਾਜ਼ਰ ਸਨ ।

LEAVE A REPLY

Please enter your comment!
Please enter your name here