ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣਾ ਨਿੰਦਣਯੋਗ

0
15
kultar sandhwa

ਚੰਡੀਗੜ੍ਹ, 8 ਅਕਤੂਬਰ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ (US Army) ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ । ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ ।

ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ (US Government) ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ ।

Read More : ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਲਿਆ ਜਾਇਜਾ

LEAVE A REPLY

Please enter your comment!
Please enter your name here