ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ 9 ਨੂੰ

0
25
National Commission

ਚੰਡੀਗੜ੍ਹ, 8 ਅਕਤੂਬਰ 2025 : ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ (National Commission for Backward Classes) (ਨਵੀਂ ਦਿੱਲੀ) ਵੱਲੋਂ ਭਾਰਤ ਸਰਕਾਰ ਦੀ ਓ. ਬੀ. ਸੀ. ਸੂਚੀ ਵਿੱਚ ਵੱਖ-ਵੱਖ ਜਾਤਾਂ ਨੂੰ ਸ਼ਾਮਲ ਕਰਨ ਸਬੰਧੀ 9 ਅਕਤੂਬਰ 2025 ਨੂੰ ਬਾਅਦ ਦੁਪਹਿਰ 2:00 ਵਜੇ ਯੂ. ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਇੱਕ ਜਨਤਕ ਸੁਣਵਾਈ ਦਾ ਆਯੋਜਨ ਕੀਤਾ ਜਾ ਰਿਹਾ ਹੈ ।

ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ ਵੱਲੋਂ 9 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਜਨਤਕ ਸੁਣਵਾਈ

ਬੁਲਾਰੇ ਨੇ ਕਿਹਾ ਕਿ ਇਸ ਜਨਤਕ ਸੁਣਵਾਈ (Public hearing) (ਪਬਲਿਕ ਹਿਅਰਿੰਗ) ਦਾ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਵੱਲੋਂ ਆਪਣੇ ਸੁਝਾਅ, ਤੱਥ ਅਤੇ ਮੰਗਾਂ ਨੂੰ ਸਿੱਧੇ ਤੌਰ ‘ਤੇ ਕਮਿਸ਼ਨ ਸਾਹਮਣੇ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ । ਸਰਕਾਰ ਵੱਲੋਂ ਸਬੰਧਤ ਜਾਤੀਆਂ ਦੇ ਸਮੂਹਾਂ ਅਤੇ ਪ੍ਰਤੀਨਿਧਤਾਂ (Ethnic groups and representations) ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਜਨਤਕ ਸੁਣਵਾਈ (ਪਬਲਿਕ ਹਿਅਰਿੰਗ) ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕਰਦੇ ਹੋਏ ਆਪਣੇ ਵਿਚਾਰ ਕਮਿਸ਼ਨ ਸਾਹਮਣੇ ਰੱਖਣ ।

Read More : ਨੈਸ਼ਨਲ ਮੈਡੀਕਲ ਕਮਿਸ਼ਨ ਨੇ ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ

LEAVE A REPLY

Please enter your comment!
Please enter your name here