ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ

0
94
Tarunpreet Singh Saund

ਚੰਡੀਗੜ੍ਹ, 8 ਅਕਤੂਬਰ 2025 : ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Saund) ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ (Death) ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

ਰਾਜਵੀਰ ਜਵੰਦਾ ਨੇ ਆਪਣੀ ਮਿਹਨਤ, ਸੰਘਰਸ਼ ਅਤੇ ਘਾਲਣਾ ਨਾਲ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ

ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਨੇ ਆਪਣੀ ਮਿਹਨਤ, ਸੰਘਰਸ਼ ਅਤੇ ਘਾਲਣਾ ਨਾਲ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ । ਜਵੰਦਾ ਨੇ ਆਪਣੇ ਗੀਤਾਂ ਅਤੇ ਸੁਰੀਲੀ ਆਵਾਜ਼ ਰਾਹੀਂ ਪੰਜਾਬੀ ਗੀਤ ਸੰਗੀਤ ਨੂੰ ਵਿਸ਼ਵ ਪੱਧਰ ‘ਤੇ ਪਛਾਣ ਦਵਾਈ। ਉਨ੍ਹਾਂ ਦੇ ਗੀਤਾਂ ਨੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਮਿੱਟੀ, ਰਿਸ਼ਤਿਆ, ਵਿਰਸੇ ਅਤੇ ਜਜ਼ਬਾਤਾਂ ਨਾਲ ਜੋੜ ਕੇ ਰੱਖਿਆ ।

ਰਾਜਵੀਰ ਜਵੰਦਾ ਦਾ ਦੇਹਾਂਤ ਪੰਜਾਬੀ ਸੰਗੀਤ ਜਗਤ ਲਈ ਵੱਡਾ ਘਾਟਾ ਹੈ

ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ (Rajveer Jawanda) ਦਾ ਦੇਹਾਂਤ ਪੰਜਾਬੀ ਸੰਗੀਤ ਜਗਤ ਲਈ ਵੱਡਾ ਘਾਟਾ ਹੈ, ਜਿਸ ਦੀ ਭਰਪਾਈ ਕਰਨੀ ਮੁਸ਼ਕਲ ਹੈ। ਉਨ੍ਹਾਂ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਬਖ਼ਸ਼ੇ ਅਤੇ ਪਰਿਵਾਰਕ ਮੈਂਬਰਾਂ ਤੇ ਪ੍ਰਸ਼ੰਸ਼ਕਾਂ ਨੂੰ ਇਹ ਘੜੀ ਸਹਿਣ ਦੀ ਤਾਕਤ ਦੇਵੇ ।

Read More : ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਕਰ ਗਏ ਅਕਾਲ ਚਲਾਣਾ

LEAVE A REPLY

Please enter your comment!
Please enter your name here