ਸਮਾਣਾ, 17 ਅਕਤੂਬਰ 2025 : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ (MLA Chetan Singh Jauramajra) ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸੀ ਬ੍ਰਾਹਮਣਾ (Village Sassi Brahmin) ਅਤੇ ਹਾਸ਼ਮਪੁਰ ਦੇ 93 ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ । ਉਨ੍ਹਾਂ ਦੇ ਨਾਲ ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ ਸਮੇਤ ਤੇ ਗੁਰਦੇਵ ਸਿੰਘ ਟਿਵਾਣਾ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ ।
ਹਲਕਾ ਸਮਾਣਾ ਦੇ ਘੱਗਰ ਦੇ ਪਾਣੀ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸੀ ਬ੍ਰਾਹਮਣਾ ਤੇ ਹਾਸ਼ਮਪੁਰ ਦੇ 93 ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ
ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਅਸਲ ਵਿੱਚ ਕਿਸਾਨ ਤੇ ਪੰਜਾਬ ਵਾਸੀਆਂ ਦੇ ਹਿਤਾਇਸ਼ੀ ਹਨ, ਕਿਉਂਕਿ ਉਨ੍ਹਾਂ ਨੇ ਦੇਸ਼ ਵਿੱਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ 20 ਹਜ਼ਾਰ ਰੁਪਏ ਦਿੱਤਾ ਹੈ। ਜਦੋਂ ਕਿ ਕੇਂਦਰ ਸਰਕਾਰ ਕੇਵਲ 5000 ਰੁਪਏ ਹੀ ਦਿੰਦੀ ਸੀ, ਇਸੇ ਤਰ੍ਹਾਂ ਪੂਰੀ ਤਰ੍ਹਾਂ ਢਹਿ-ਢੇਰੀ ਹੋਏ ਘਰਾਂ ਲਈ 1,20,000 ਰੁਪਏ ਅਤੇ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਘਰਾਂ ਲਈ 40,000 ਰੁਪਏ ਦਿੱਤੇ ਜਾ ਰਹੇ ਹਨ ਜਦਕਿ ਪਿਛਲੀਆਂ ਸਰਕਾਰਾਂ ਮੌਕੇ ਇਹ ਰਕਮ 6,500 ਰੁਪਏ ਹੀ ਸੀ।
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਦੇਸ਼ ‘ਚ ਸਭ ਤੋਂ ਵੱਧ ਮੁਆਵਜ਼ਾ ਦੇਕੇ ਕਿਸਾਨ ਤੇ ਪੰਜਾਬ ਹਿਤਾਇਸ਼ੀ ਹੋਣ ਦਾ ਸਬੂਤ ਦਿੱਤਾ
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੂਜੇ ਪਾਸੇ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਪਰੰਤੂ ਪੰਜਾਬ ਹੜ੍ਹ ਨਾਲ ਬੁਰੀ ਤਰ੍ਹਾਂ ਝੰਭਿਆ ਹੋਇਆ ਤੇ ਕੇਂਦਰੀ ਮਦਦ ਨੂੰ ਬਿਨ੍ਹਾਂ ਕਾਰਨ ਲਟਕਾਇਆ ਜਾ ਰਿਹਾ ਹੈ ਕਿਉਂਕਿ ਪੰਜਾਬ ਨੇ ਪ੍ਰਤੀ ਏਕੜ 50 ਹਜ਼ਾਰ ਰੁਪਏ (Rs 50,000 per acre) ਮੁਆਵਜੇ ਦੀ ਮੰਗ ਕੀਤੀ ਹੈ ।
ਪੰਜਾਬ ਸਰਕਾਰ ਨੇ ਹੜ੍ਹ ਪੀੜਤ ਜਮੀਨ ਦੇ ਕਿਸਾਨਾਂ ਲਈ ਮੁਫ਼ਤ ਕਣਕ ਦਾ ਬੀਜ ਦੇਣ ਸਮੇਤ ਹੋਰ ਵੀ ਕਈ ਅਹਿਮ ਫੈਸਲੇ ਕੀਤੇ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਜਮੀਨ ਦੇ ਕਿਸਾਨਾਂ ਲਈ ਮੁਫ਼ਤ ਕਣਕ ਦਾ ਬੀਜ ਦੇਣ ਸਮੇਤ ਹੋਰ ਵੀ ਕਈ ਅਹਿਮ ਫੈਸਲੇ ਕੀਤੇ, ਜਿਵੇਂ ਕਿ ਜਿਸ ਦਾ ਖੇਤ, ਉਸਦੀ ਰੇਤ ਅਤੇ ਪਸ਼ੂਆਂ ਤੇ ਨਾਗਰਿਕਾਂ ਲਈ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ । ਇਸ ਤੋਂ ਬਿਨ੍ਹਾਂ ਹੜ੍ਹਾਂ ਦੇ ਝੰਬੇ ਲੋਕਾਂ ਲਈ ਮਿਸ਼ਨ ਚੜ੍ਹਦੀਕਲਾ ਬਣਾ ਕੇ ਰੰਗਲਾ ਪੰਜਾਬ (Colorful Punjab) ਰਾਹੀਂ ਫੰਡ ਇਕੱਠੇ ਕਰਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ । ਇਸ ਮੌਕੇ ਨਾਇਬ ਤਹਿਸੀਲਦਾਰ ਅਰਮਾਨ ਜੋਸ਼ਨ, ਮਨਜੀਤ ਸਿੰਘ ਦਾਨੀਪੁਰ, ਕੁਲਦੀਪ ਵਿਰਕ, ਕਮਲਜੀਤ ਸਿੰਘ ਰੰਧਾਵਾ ਤੇ ਪਿੰਡਾਂ ਦੇ ਪੰਚ-ਸਰਪੰਚ ਤੇ ਹੋਰ ਪਤਵੰਤੇ ਮੌਜੂਦ ਸਨ ।
Read More : ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਮੰਤਰੀ ਚੇਤਨ ਸਿੰਘ ਜੌੜਾਮਾਜਰਾ