ਪਟਿਆਲਾ, 24 ਅਕਤੂਬਰ 2025 : ਥਾਣਾ ਕੋਤਵਾਲੀ ਪਟਿਆਲਾ (Police Station Patiala) ਦੀ ਪੁਲਸ ਨੇ ਵੱਖ-ਵੱਖ ਧਾਰਾਵਾਂ 126 (7) ਬੀ. ਐਨ. ਐਸ. ਤਹਿਤ ਅਣਪਛਾਤੇ ਵਿਅਕਤੀਆਂ (Unknown persons) ਵਿਰੁੱਧ ਕੇਸ ਦਰਜ ਕੀਤਾ ਹੈ ।
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੰਜੇ ਰਾਓ (Complainant Sanjay Rao) ਪੁੱਤਰ ਸੁਖਦੇਵ ਰਾਓ ਵਾਸੀ ਕਾਟੋਲ ਜਿਲਾ ਨਾਗਪੁਰ ਮਹਾਰਾਸ਼ਟਰ ਹਾਲ ਲੁਧਿਆਣਾ ਹਾਲ ਮਾਥੂਰਾ ਕਲੋਨੀ ਪਟਿਆਲਾ ਨੇ ਦੱਸਿਆ ਕਿ ਉਸਦਾ ਲੜਕਾ ਗਣੇਸ਼ ਰਾਮ (Ganesh Ram) ਜੋ ਕਿ 9 ਸਾਲਾਂ ਦਾ ਹੈ ਬਿਨ੍ਹਾ ਦੱਸੇ ਘਰੋ ਚਲਾ ਗਿਆ ਤੇ ਘਰ ਵਾਪਸ ਨਹੀ ਆਇਆ ਤੇ ਕਾਫੀ ਭਾਲ ਕਰਨ ਤੇ ਵੀ ਨਹੀਂ ਮਿਲਿਆ । ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਉਸਦੇ ਲੜਕੇ ਨੂੰ ਗੈਰ-ਕਾਨੂੰਨੀ ਤੌਰ ਤੇ ਆਪਣੀ ਹਿਰਾਸਤ (Illegally detained) ਵਿੱਚ ਛੁਪਾ ਕੇ ਰੱਖ ਲਿਆ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਦੋਸ਼ ਹੇਠ ਅਣਪਛਾਤਿਆਂ ਵਿਰੁੱਧ ਕੇਸ ਦਰਜ









