ਯੁੱਧ ਨਸ਼ਿਆਂ ਵਿਰੁੱਧ ਪੁਲਸ ਵੱਲੋਂ 30 ਮੁਕੱਦਮੇ ਦਰਜ; 37 ਮੁਲਜ਼ਮ ਗ੍ਰਿਫਤਾਰ

0
7
Sartaj Singh Chahal

ਸੰਗਰੂਰ, 27 ਅਕਤੂਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ (Sartaj Singh Chahal) ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 18 ਅਕਤੂਬਰ 2025 ਤੋਂ 24 ਅਕਤੂਬਰ 2025 ਤੱਕ ਡਰੱਗ ਦੇ 21 ਮੁਕੱਦਮੇ ਦਰਜ ਕਰ ਕੇ 28 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 212 ਗ੍ਰਾਮ ਹੈਰੋਇਨ, 13 ਕਿੱਲੋ 700 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 169 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ । ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 9 ਮੁਕੱਦਮੇ ਦਰਜ ਕਰ ਕੇ 9 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 102.750 ਲੀਟਰ ਸ਼ਰਾਬ ਠੇਕਾ ਦੇਸੀ, 2 ਲੀਟਰ ਸ਼ਰਾਬ ਨਾਜਾਇਜ਼ ਅਤੇ 250 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ ।

ਨਸ਼ਿਆਂ ਖਿਲਾਫ ਜੰਗ ਜਾਰੀ ਹੈ : ਐਸ. ਐਸ. ਪੀ. ਚਾਹਲ

ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਅਰਸੇ ਦੌਰਾਨ ਵੱਖ ਵੱਖ ਗਜ਼ਟਿਡ ਅਫਸਰਾਂ ਵੱਲੋਂ 34 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ (Side effects of drugs) ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ । ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Read More : ਪੁਲਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਸਦਾ ਰੱਖਿਆ ਜਾਵੇਗਾ ਯਾਦ : ਚਾਹਲ

LEAVE A REPLY

Please enter your comment!
Please enter your name here