ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਮਨਾਇਆ ਗਿਆ

0
2
Vigilance Bureau

ਪਟਿਆਲਾ, 27 ਅਕਤੂਬਰ 2025 : ਪੰਜਾਬ ਸਰਕਾਰ ਪ੍ਰਵੀਨ ਕੁਮਾਰ ਸਿਨਹਾ ਸਪੈਸ਼ਲ ਡੀ. ਜੀ. ਪੀ. ਕਮ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਹੁਕਮਾਂ ਦੀ ਪਾਲਣਾ ਵਿੱਚ ਅਤੇ ਰਾਜਪਾਲ ਸਿੰਘ ਸੀਨੀਅਰ ਕਪਤਾਨ ਪੁਲਸ ਵਿਜੀਲੈਂਸ ਬਿਊਰੋ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਰਾਜਪਾਲ ਸਿੰਘ ਸੀਨੀਅਰ ਕਪਤਾਨ ਪੁਲਸ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ, ਪਰਮਿੰਦਰ ਸਿੰਘ ਡੀ. ਐਸ. ਪੀ. ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ, ਇੰਸਪੈਕਟਰ ਰਮਨਪ੍ਰੀਤ ਸਿੰਘ, ਇੰਸਪੈਕਟਰ ਬਲਬੀਰ ਕੌਰ ਅਤੇ ਹੋਰ ਸਟਾਫ ਵੱਲੋਂ ਸਰਕਾਰੀ ਬਿਕਰਮ ਕਾੱਲਜ ਆਫ ਕਾਮਰਸ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸਾਲਾਨਾ ਜਾਗਰੂਕਤਾ ਹਫਤਾ (S. S. P. Vigilance Bureau Range Patiala) ਮਨਾਇਆ ਗਿਆ ।

ਭ੍ਰਿਸ਼ਟਾਚਾਰ ਰਾਹੀਂ ਦੇਸ਼-ਸਮਾਜ ਨੂੰ ਹੋਣ ਬਾਰੇ ਨੁਕਸਾਨ ਬਾਰੇ ਹਾਜਰੀਨ ਨੂੰ ਜਾਣੂ ਕਰਾਇਆ ਗਿਆ

ਕਾਲਜ ਵਿਖੇ ਪ੍ਰਿੰਸੀਪਲ ਕੁਸੁਮ ਲਤਾ ਅਤੇ ਸਟਾਫ ਵੱਲੋਂ ਵਿਜੀਲੈਂਸ ਬਿਊਰੋ ਟੀਮ ਦਾ ਸਵਾਗਤ ਕੀਤਾ ਗਿਆ । ਜਿਥੇ ਰਾਜਪਾਲ ਸਿੰਘ ਐਸ. ਐਸ. ਪੀ. ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਅਤੇ ਪਰਮਿੰਦਰ ਸਿੰਘ ਡੀ. ਐਸ. ਪੀ. ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਵੱਲੋਂ ਭ੍ਰਿਸ਼ਟਾਚਾਰ ਰਾਹੀਂ ਦੇਸ਼-ਸਮਾਜ ਨੂੰ ਹੋਣ ਬਾਰੇ ਨੁਕਸਾਨ ਬਾਰੇ ਹਾਜਰੀਨ ਨੂੰ ਜਾਣੂ ਕਰਾਇਆ ਗਿਆ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਮਦਦ ਕਰਨ ਲਈ ਟੋਲ ਫ੍ਰੀ ਨੰਬਰ 1800-1800-1000 (S. S. P. Vigilance Bureau Range Patiala) , ਐਂਟੀ ਕਰੱਪਸ਼ਨ ਐਕਸ਼ਨ ਲਾਇਨ ਨੰਬਰ 95012-00200 ਅਤੇ ਵਿਜੀਲੈਂਸ ਬਿਊਰੋ ਵਿਖੇ ਤਾਇਨਾਤ ਅਫਸਰਾਂ ਦੇ ਮੋਬਾਇਲ ਨੰਬਰਾਂ ਨੂੰ ਨੋਟ ਕਰਵਾਕੇ ਸਹਿਯੋਗ ਕਰਨ ਦੀ ਅਪੀਲ ਕੀਤੀ ।

ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਮਦਦ ਕਰਨ ਅਤੇ ਭ੍ਰਿਸ਼ਟਾਚਾਰ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ

ਸਾਰੇ ਹਾਜਰ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਮਦਦ ਕਰਨ ਅਤੇ ਭ੍ਰਿਸ਼ਟਾਚਾਰ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ । ਆਖਿਰ ਵਿੱਚ ਕਾੱਲਜ ਦੇ ਡਾ. ਕੁਸਮ ਲਤਾ ਪ੍ਰਿੰਸੀਪਲ, ਪ੍ਰੋਫੈਸਰ ਡਾ. ਰੀਤੂ ਕਪੂਰ (ਮੈਂਬਰ ਸੈਕ੍ਰੇੲਟਰੀ, ਡਾ. ਸਵੀਤਾ ਗੁਪਤਾ, ਡਾ. ਹਰਮਨਪ੍ਰੀਤ ਕੌਰ ਵੱਲੋਂ ਰਾਜਪਾਲ ਸਿੰਘ ਐਸ. ਐਸ. ਪੀ. ਵਿਜੀਲੈਂਸ ਬਿਊਰੋ ਰੇਂਜ ਪਟਿਆਲਾ (S. S. P. Vigilance Bureau Range Patiala) ਅਤੇ ਪਰਮਿੰਦਰ ਸਿੰਘ ਡੀ. ਐਸ. ਪੀ. ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਦੀ ਅਗਵਾਈ ਵਿੱਚ ਆਈ ਵਿਜੀਲੈਂਸ ਟੀਮ ਦਾ ਧੰਨਵਾਦ ਕੀਤਾ ਅਤੇ ਭ੍ਰਿਸ਼ਟਾਚਾਰ ਰੋਕਣ ਵਿੱਚ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ ।

Read More : ਵਿਜੀਲੈਂਸ ਬਿਊਰੋ ਪੰਜਾਬ ਵਲੋਂ ਰਿਸ਼ਵਤ ਲੈਂਦਿਆਂ ਸਹਾਇਕ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ

LEAVE A REPLY

Please enter your comment!
Please enter your name here