ਪਟਿਆਲਾ, 4 ਨਵੰਬਰ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀ. ਬੀ. ਆਈ.) ਵਲੋਂ ਪਟਿਆਲਾ ਵਿਖੇ ਬੀ. ਐਚ. ਪ੍ਰਾਪਰਟੀ ਦੇ ਮਾਲਕ ਦੇ ਘਰ (B. H. Property owner’s house) ਮੰਗਲਵਾਰ ਨੂੰ ਸਵੇਰ ਵੇਲੇ ਛਾਪੇਮਾਰੀ ਕੀਤੀ ਗਈ ਹੈ ।
ਕਿਊਂ ਕੀਤੀ ਗਈ ਹੈ ਛਾਪੇਮਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਸੀ. ਬੀ. ਆਈ. ਦੀ ਇਹ ਛਾਪੇਮਾਰੀ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਕੀਤੀ ਗਈ ਹੈ । ਇਹ ਛਾਪੇਮਾਰੀ ਫਿਲਹਾਲ ਜਾਰੀ ਹੈ । ਸੀ. ਬੀ. ਆਈ. (C. B. I.) ਦੀ ਟੀਮ ਵੱਲੋਂ ਪ੍ਰਾਪਰਟੀ ਮਾਲਕ ਦੇ ਘਰ ਵਿਖੇ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਇਥੋਂ ਉਨ੍ਹਾਂ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਾਮਲੇ ਵਿਚ ਕੁੱਝ ਦਸਤਾਵੇਜ਼ ਹੱਥ ਲੱਗਣ ਦੀ ਉਮੀਦ ਹੈ । ਜਦਕਿ ਖਬਰ ਲਿਖੇ ਜਾਣ ਤੱਕ ਛਾਪੇਮਾਰੀ (Raid) ਸਬੰਧੀ ਸੀ. ਬੀ. ਆਈ. ਵੱਲੋਂ ਫ਼ਿਲਹਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ।
Read More : ਸੀ. ਬੀ. ਆਈ. ਵੱਲੋਂ ਡੀ. ਆਈ. ਜੀ. ਰੋਪੜ ਰੇਂਜ ਗ੍ਰਿਫ਼ਤਾਰ









