ਉਤਰ ਪ੍ਰਦੇਸ਼, 5 ਨਵੰਬਰ 2025 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ (Birth Anniversary of Sri Guru Nanak Dev Ji) ਮੌਕੇ ਸੰੰਗਤਾਂ ਦੇ ਸਨਮੁੱਖ ਹੁੰਦਿਆਂ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯਾ ਨਾਥ ਨੇ ਕਿ ਗੁਰੂ ਸਾਹਿਬ ਦੇ ਫਲਸਫੇ ਨਾਲ ਹੀ ਸਮਾਜ ਨੂੰ ਆਦਰਸ਼ ਸਮਾਜ ਬਣਾਇਆ ਜਾ ਸਕਦਾ ਹੈ । ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਮਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਿੱਖਾਂ ਦਾ ਧਰਮ ਪਰਿਵਰਤਨ ਹੋ ਰਿਹਾ ਹੈ ਜੋ ਕਿ ਬਹੁਤ ਦੁਖਦਾਇਕ ਹੈ ।
ਧਰਮ ਪਰਿਵਰਤਨ ਦੀ ਰੀਤ ਰੋਕਣ ਲਈ ਚਾਹੀਦੇ ਹਨ ਸਖ਼ਤ ਕਦਮ
ਸੀ. ਐਮ. ਯੋਗੀ ਆਦਿਤਿਯਾ ਨਾਥ (CM Yogi Adityanath) ਨੇ ਧਰਮ ਪਰਿਵਰਤਨ ਦੀ ਪ੍ਰਵਿਰਤੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੀਰੀ, ਪੀਲੀਭੀਤ ਤੇ ਕਈ ਹੋਰ ਇਲਾਕਿਆਂ ਵਿੱਚ ਵੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਸਾਹਮਣੇ ਆਈਆ ਸਨ । ਉਨ੍ਹਾਂ ਆਖਿਆ ਕਿ ਉੱਤਰ ਪ੍ਰਦੇਸ਼ ਦੇ ਸਿੱਖ ਭਾਈਚਾਰੇ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਾਂਗੇ ਤਾਂ ਕਿ ਅਜਿਹੀਆਂ ਘਟਨਾਵਾਂ ਮੁੜ ਨਾ ਹੋਣ । ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਸਾਹਿਬ ਦੇ ਫਲਸਫੇ (Guru Sahib’s philosophies) ਨਾਲ ਹੀ ਸਮਾਜ ਦੀਆਂ ਅਨੇਕਾਂ ਸਮੱਸਿਆਵਾਂ ਨਾਲ ਲੜਿਆ ਜਾ ਸਕਦਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਸਾਹਿਬ ਨੇ ਸਮਾਜ ਵਿਚੋਂ ਜਾਤ-ਪਾਤ, ਸਤੀ ਪ੍ਰਥਾ ਤੇ ਕਈ ਹੋਰ ਕੁਰੀਤੀਆਂ ਨੂੰ ਦੂਰ ਕੀਤਾ ਹੈ ।









