ਚੰਡੀਗੜ੍ਹ, 6 ਨਵੰਬਰ 2025 : ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਵਿੱਚ ਤਰਨਤਾਰਨ ਜਿਮਨੀ ਚੋਣਾਂ ਦੌਰਾਨ ਜਾਨੋਂ ਮਾਰਨ (To kill) ਦੀ ਧਮਕੀ ਦਿੱਤੀ ਗਈ ਹੈ । ਇਥੇ ਹੀ ਬਸ ਨਹੀਂ ਧਮਕੀ ਸਿਰਫ਼ ਵੜਿੰਗ ਨੂੰ ਹੀ ਨਹੀਂ ਬਲਕਿ ਉਨ੍ਹਾਂ ਦੇ ਪਰਿਵਾਰ ਨੂੰ ਵੀ ਦਿੱਤੀ ਗਈ ਹੈ।
ਕਿਸ ਕਿਸ ਨੂੰ ਮਿਲੀ ਹੈ ਧਮਕੀ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੋਂ ਇਲਾਵਾ ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਸੁਰੱਖਿਆ ਦੀ ਮੰਗ ਕੀਤੀ ਹੈ ।
ਕਿਵੇਂ ਦਿੱਤੀ ਗਈ ਧਮਕੀ
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਹਿਲਾਂ ਵਟਸਐਪ ਕਾਲ ਰਾਹੀਂ ਅਤੇ ਫਿਰ ਵੁਆਇਸ ਕਾਲ ਮੈਸਜ ਰਾਹੀਂ ਜਾਨੋਂ ਮਾਰਨ ਦੀ ਧਮਕੀ (Death threat) ਦਿੱਤੀ ਗਈ । ਇਸ ਮਾਮਲੇ ਵਿਚ ਪੁਲਸ ਵੱਲੋਂ ਪਾਕਿਸਤਾਨ ਸਥਿਤ ਗੈਂਗਸਟਰ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਸਮੇਤ ਦੋ ਹੋਰਨਾਂ ਵਿਰੁੱਧ ਤਰਨਤਾਰਨ ਵਿੱਚ ਐਫ. ਆਈ. ਆਰ. ਦਰਜ ਕੀਤੀ ਗਈ ਹੈ ।









