ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ

0
33
Children's Homes

ਪਟਿਆਲਾ, 6 ਨਵੰਬਰ 2025 : ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ (District and Sessions Judge) ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਵਤਾਰ ਸਿੰਘ ਨੇ ਅੱਜ ਜ਼ਿਲ੍ਹੇ ਦੇ ਚਿਲਡਰਨ ਹੋਮਜ਼ ਦਾ ਅਚਾਨਕ ਦੌਰਾ ਕਰਦਿਆਂ ਇੱਥੇ ਰਹਿ ਰਹੇ ਬੱਚਿਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤੇ ਸਿੱਖਿਆ ਦਾ ਜਾਇਜ਼ਾ ਲਿਆ ।

ਬੱਚਿਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾ ਦਾ ਮੌਕੇ ਉਤੇ ਹੀ ਕੀਤਾ ਗਿਆ ਹੱਲ

ਉਨ੍ਹਾਂ ਨੇ ਐੱਸ. ਓ. ਐੱਸ. ਚਿਲਡ੍ਰਨਜ਼ ਵਿਲੇਜ਼ ਰਾਜਪੁਰਾ, ਚਿਲਡ੍ਰਨ ਹੋਮ ਪਟਿਆਲਾ ਐਟ ਰਾਜਪੁਰਾ, ਮਾਨਸਿਕ ਤੌਰ ‘ਤੇ ਅਪੰਗ ਬੱਚਿਆਂ ਲਈ ਹਾਫ ਵੇਅ ਹੋਮ, ਰਾਜਪੁਰਾ ਅਤੇ ਯਦਵਿੰਦਰ ਪੂਰਣ ਬਾਲ ਨਿਕੇਤਨ ਪਟਿਆਲਾ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (District Legal Services Authority ) ਦੇ ਸਕੱਤਰ ਤੇ ਸੀ. ਜੇ. ਐਮ. ਅਮਨਦੀਪ ਕੰਬੋਜ ਵੀ ਮੌਜੂਦ ਸਨ । ਜ਼ਿਲ੍ਹਾ ਤੇ ਸੈਸ਼ਨਜ ਜੱਜ ਨੇ ਬੱਚਿਆਂ ਨਾਲ ਉਨ੍ਹਾਂ ਦੀ ਪੜਾਈ, ਭੋਜਨ, ਸ਼ਿਕਾਇਤਾਂ ਤੇ ਦਰਪੇਸ਼ ਸਮੱਸਿਆਵਾਂ ਬਾਰੇ ਗੱਲਬਾਤ ਕਰਦਿਆਂ ਬੱਚਿਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾ ਦਾ ਮੌਕੇ ਉਤੇ ਹੀ ਹੱਲ ਕੀਤਾ ਗਿਆ ।

ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵਿੱਚ ਕੋਈ ਕਮੀ ਨਾ ਰਹੇ

ਉਨ੍ਹਾਂ ਨੇ ਸਬੰਧਤ ਸੁਪਰਡੈਂਟਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਦਾ ਖ਼ਿਆਲ ਰੱਖਣ ਲਈ ਵਿਸ਼ੇਸ਼ ਹਦਾਇਤਾਂ ਦਿੰਦਿਆਂ ਕਿਹਾ ਗਿਆ ਕਿ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵਿੱਚ ਕੋਈ ਕਮੀ ਨਾ ਰਹੇ । ਉਨ੍ਹਾਂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਚਿਲਡਰਨ ਹੋਮਜ਼ (Children’s Homes) ਦਾ ਸਮੇਂ ਸਮੇਂ ‘ਤੇ ਦੌਰਾ ਕੀਤਾ ਜਾਂਦਾ ਹੈ ਅਤੇ ਇਸੇ ਤਹਿਤ ਹੀ ਇਹ ਦੌਰਾ ਕੀਤਾ ਗਿਆ ਹੈ ।

ਸੀ. ਜੇ. ਐਮ. ਅਮਨਦੀਪ ਕੰਬੋਜ ਨੇ ਦਿੱਤੀ ਰਾਸ਼ਟਰੀ ਲੋਕ ਅਦਾਲਤ ਬਾਰੇ ਜਾਣਕਾਰੀ

13 ਦਸੰਬਰ 2025 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦਿਆਂ ਸੀ. ਜੇ. ਐਮ. ਅਮਨਦੀਪ ਕੰਬੋਜ ਨੇ ਲੋਕਾਂ ਨੂੰ ਆਪਣੇ ਵਿਵਾਦਾਂ ਨੈਸਨਲ ਲੋਕ ਅਦਾਲਤ (National Lok Adalat) ਅੱਗੇ ਪੇਸ਼ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਮਿਹਨਤ ਦੀ ਕਮਾਈ ਦੀ ਬਚਤ ਹੋ ਸਕੇ । ਉਨ੍ਹਾਂ ਕਿਹਾ ਕਿ ਇਸ ਬਾਬਤ ਹੋਰ ਵਿਸਤ੍ਰਿਤ ਜਾਣਕਾਰੀ ਵੈਬਸਾਈਟ www.pulsa.gov.in ਜਾਂ NALSA ਹੈਲਪਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2306500 ਤੋਂ ਲਈ ਜਾ ਸਕਦੀ ਹੈ ।

Read More : ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ ਮੰਡੌੜ ਮੰਡੀ ਦਾ ਦੌਰਾ

LEAVE A REPLY

Please enter your comment!
Please enter your name here