3.35 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਿਲੇਗਾ ਨਵਾਂ ਰੂਪ

0
38
MLA Kohli
ਪਟਿਆਲਾ, 7 ਨਵੰਬਰ 2025 : ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਖੰਢਾ ਚੌਂਕ ਤੋਂ ਲੀਲਾ ਭਵਨ ਚੌਂਕ (From Khanda Chowk to Leela Bhawan Chowk)  ( ਰਜਵਾਹਾ ਰੋਡ) ਤੱਕ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ । ਇਹ ਕਾਰਜ 3.35 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣਗੇ, ਜਿਸ ਨਾਲ ਸ਼ਹਿਰ ਦੇ ਆਵਾਜਾਈ ਪ੍ਰਣਾਲੀ ਨੂੰ ਸੁਧਾਰ ਮਿਲੇਗਾ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ ।

ਸੜਕਾਂ ਦੀ ਮੁਰੰਮਤ ਅਤੇ ਸੁੰਦਰਤਾ ਲਈ ਖਾਸ ਧਿਆਨ ਦਿੱਤਾ ਜਾ ਰਿਹਾ ਹੈ : ਕੋਹਲੀ

ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਦਾ ਵਿਕਾਸ ਉਨ੍ਹਾਂ ਦੀ ਪਹਿਲ ਹੈ । ਸ਼ਹਿਰ ਦੇ ਹਰ ਇਲਾਕੇ ਵਿੱਚ ਸੜਕਾਂ, ਨਿਕਾਸੀ ਪ੍ਰਣਾਲੀ, ਲਾਈਟਿੰਗ ਅਤੇ ਹੋਰ ਸੁਵਿਧਾਵਾਂ ਨੂੰ ਆਧੁਨਿਕ ਰੂਪ ਵਿੱਚ ਵਿਕਸਤ ਕਰਨ ਲਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਰਜਬਾਹਾ ਰੋਡ ਤੋਂ ਲੈ ਕੇ ਲੀਲਾ ਭਵਨ ਚੌਂਕ (From Rajbaha Road to Leela Bhawan Chowk) ਤੱਕ ਦਾ ਇਹ ਖੇਤਰ ਸ਼ਹਿਰ ਦੇ ਸਭ ਤੋਂ ਵਿਅਸਤ ਇਲਾਕਿਆਂ ਵਿੱਚੋਂ ਇੱਕ ਹੈ, ਜਿਸ ਕਾਰਨ ਇੱਥੇ ਦੀ ਸੜਕਾਂ ਦੀ ਮੁਰੰਮਤ ਅਤੇ ਸੁੰਦਰਤਾ ਲਈ ਖਾਸ ਧਿਆਨ ਦਿੱਤਾ ਜਾ ਰਿਹਾ ਹੈ ।

ਇਹ ਵਿਕਾਸ ਕਾਰਜ ਸਿਰਫ਼ ਸੜਕਾਂ ਤੱਕ ਸੀਮਿਤ ਨਹੀਂ ਹੋਣਗੇ

ਉਨ੍ਹਾਂ ਅੱਗੇ ਕਿਹਾ ਕਿ ਇਹ ਵਿਕਾਸ ਕਾਰਜ ਸਿਰਫ਼ ਸੜਕਾਂ ਤੱਕ ਸੀਮਿਤ ਨਹੀਂ ਹੋਣਗੇ, ਸਗੋਂ ਨਾਲ ਹੀ ਸਟ੍ਰੀਟ ਲਾਈਟਾਂ , ਜਲ ਨਿਕਾਸੀ ਪ੍ਰਣਾਲੀ ਅਤੇ ਪੈਦਲ ਯਾਤਰੀਆਂ ਲਈ ਸੁਵਿਧਾਜਨਕ ਰਾਹਾਂ ਦੀ ਵੀ ਵਿਵਸਥਾ ਕੀਤੀ ਜਾਵੇਗੀ । ਵਿਧਾਇਕ ਨੇ ਕਿਹਾ ਕਿ ਇਹ ਪ੍ਰਾਜੈਕਟ ਪੂਰਾ ਹੋਣ ਤੋਂ ਬਾਅਦ ਨਾਗਰਿਕਾਂ ਨੂੰ ਟ੍ਰੈਫ਼ਿਕ ਜਾਮ ਤੋਂ ਰਾਹਤ ਮਿਲੇਗੀ ਅਤੇ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ ।

ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੀ ਵਿਕਾਸ ਯੋਜਨਾਵਾਂ ਚੱਲ  ਰਹੀਆਂ ਹਨ

ਇਸ ਮੌਕੇ ‘ਤੇ ਸਥਾਨਕ ਨਾਗਰਿਕਾਂ ਅਤੇ ਦੁਕਾਨਦਾਰਾਂ ਨੇ ਵਿਧਾਇਕ ਕੋਹਲੀ (MLA Kohli) ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਲੰਬੇ ਸਮੇਂ ਤੋਂ ਪੈਂਦੇ ਹੋਏ ਇਸ ਮਹੱਤਵਪੂਰਨ ਰਸਤੇ ਦੀ ਮੁਰੰਮਤ ਲਈ ਕਦਮ ਚੁੱਕੇ ਹਨ । ਲੋਕਾਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਸ਼ਹਿਰ ਨੂੰ ਹੋਰ ਵੀ ਵਿਕਸਤ ਅਤੇ ਆਧੁਨਿਕ ਸ਼ਹਿਰ ਵਜੋਂ ਤਿਆਰ ਕੀਤਾ ਜਾਵੇਗਾ ।

ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੀ ਵਿਕਾਸ ਯੋਜਨਾਵਾਂ ਰਹੀਆਂ ਹਨ ਚੱਲ

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੀ ਵਿਕਾਸ ਯੋਜਨਾਵਾਂ (Development plans) ਚੱਲ ਰਹੀਆਂ ਹਨ । ਉਨ੍ਹਾਂ ਨੇ ਕਿਹਾ ਕਿ ਹਰ ਵਾਰਡ ਵਿੱਚ ਜ਼ਰੂਰਤ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਪਟਿਆਲਾ ਨੂੰ ਇੱਕ ਮਾਡਲ ਸ਼ਹਿਰ ਬਣਾਇਆ ਜਾ ਸਕੇ । ਇਸ ਮੌਕੇ ਐਸ. ਡੀ. ਐਮ. ਹਰਜੋਤ ਕੌਰ, ਐਮ ਸੀ ਹਰਮਨ ਸੰਧੂ, ਐਮ ਸੀ ਨੇਹਾ ਸਿੱਧੂ, ਬਲਾਕ ਪ੍ਰੈਜ਼ੀਡੈਂਟ ਜਗਤਾਰ ਜੱਗੀ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ ।

LEAVE A REPLY

Please enter your comment!
Please enter your name here