ਪਟਿਆਲਾ, 7 ਨਵੰਬਰ 2025 : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ (Punjab Congress State President) ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਗਈ ਜਾਤੀਸੂਚਕ ਟਿੱਪਣੀ ਤੇ ਰੋਸ ਜਾਹਿਰ ਕਰਦੇ ਹੋਏ ਭਾਜਪਾ ਆਗੂ ਡਾ. ਗੁਰਵਿੰਦਰ ਕਾਂਸਲ ਨੇ ਰਾਜਾ ਵੜਿੰਗ ਦੀ ਘੋਰ ਨਿੰਦਾ ਕੀਤੀ ਹੈ ।
ਰਾਜਾ ਵੜਿੰਗ ਵੱਲੋਂ ਕੀਤੀ ਗਈ ਅਪਮਾਨਜਨਕ ਟਿੱਪਣੀ ਨਿੰਦਾਯੋਗ
ਉਹਨਾਂ ਕਿਹਾ ਕਿ ਰਾਜਾ ਵੜਿੰਗ ਵੱਲੋਂ ਤਰਨਤਾਰਨ ਵਿਖੇ ਚੋਣ ਪ੍ਰਚਾਰ ਦੌਰਾਨ ਬੂਟਾ ਸਿੰਘ ਸਬੰਧੀ ਗਲਤ ਸ਼ਬਦ (Wrong word) ਵਰਤ ਕੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ । ਜੋ ਕਿ ਨਿੰਦਾਯੋਗ ਗੱਲ ਹੈ । ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਸਾਬਕਾ ਗ੍ਰਿਹ ਮੰਤਰੀ ਸਵਰਗੀ ਬੂਟਾ ਸਿੰਘ ਭਾਰਤ ਦੇਸ਼ ਦੀ ਦਲਿਤ ਰਾਜਨੀਤੀ ਦਾ ਧੁਰਾ ਸਨ । ਉਹਨਾਂ ਨੇ ਹਰ ਖਾਸ ਮੌਕੇ ਤੇ ਪੂਰੇ ਵਿਸ਼ਵ ਵਿੱਚ ਆਪਣੇ ਬਲਬੂਤੇ ਅਤੇ ਆਪਣੇ ਵਿਚਾਰਾਂ ਨਾਲ ਭਾਰਤ ਦੇਸ਼ ਦਾ ਨਾਮ ਵਿਸ਼ ਪੱਧਰ ਤੇ ਚਮਕਾਇਆ ।
ਡਾ. ਗੁਰਵਿੰਦਰ ਕਾਂਸਲ ਨੇ ਐਸ. ਸੀ. ਕਮਿਸ਼ਨ ਤੋਂ ਕੀਤੀ ਮੰਗ
ਉਹਨਾਂ ਕਿਹਾ ਕਿ ਇੱਕ ਰਾਜਨੀਤਿਕ ਅਤੇ ਮੈਂਬਰ ਪਾਰਲੀਮੈਂਟ ਹੋਣ ਦੇ ਨਾਤੇ ਰਾਜਾ ਵੜਿੰਗ ਵੱਲੋਂ ਸਸਤੀ ਲੋਕਪ੍ਰਿਯਤਾ ਹਾਸਲ ਕਰਨ ਲਈ ਦਿੱਤਾ ਗਿਆ ਇਹ ਬਿਆਨ ਉਹਨਾਂ ਦੀ ਮਾਨਸਿਕ ਦਸ਼ਾ ਨੂੰ ਦਰਸਾਉਂਦਾ ਹੈ । ਇਸ ਮੌਕੇ ਉਹਨਾਂ ਨੇ ਐਸ. ਸੀ. ਕਮਿਸ਼ਨ ਤੋਂ ਮੰਗ ਕੀਤੀ ਕਿ ਇਸ ਅਪਮਾਨਜਨਕ ਟਿੱਪਣੀ ਦੇ ਖਿਲਾਫ ਰਾਜਾ ਵੜਿੰਗ ਖਿਲਾਫ ਸਖਤ ਤੋਂ ਸਖਤ ਬਣਦੀ ਕਾਰਵਾਈ ਕੀਤੀ ਜਾਵੇ ।









