ਚੰਡੀਗੜ੍ਹ, 10 ਨਵੰਬਰ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਖਿਲਾਫ਼ ਸ਼ਿਕਾਇਤ ਦੇਣ ਵਾਲੇ ਅਕਾਸ਼ ਬੱਤਾ (Aakash batta) ਸੁਰੱਖਿਆ ਲਈ ਨੋਟਿਸ ਜਾਰੀ ਕੀਤਾ ਹੈ । ਸੁਰੱਖਿਆ ਦੀ ਮੰਗ (Demand for security) ਨੂੰ ਲੈ ਕੇ ਆਕਾਸ਼ ਬੱਤਾ ਵਲੋਂ ਇਕ ਵਾਰ ਫਿਰ ਹਾਈ ਕੋਰਟ ਪਹੁੰਚ ਕੀਤੀ ਗਈ ਹੈ ।
ਹਾਈਕੋਰਟ ਨੇ ਦਿੱਤਾ ਸਰਕਾਰ ਨੂੰ ਇਕ ਹਫ਼ਤੇ ਦਾ ਸਮਾਂ
ਆਕਾਸ਼ ਬੱਤਾ ਵਲੋਂ ਸੁਰੱਖਿਆ ਦੀ ਮੰਗ ਵਾਲੀ ਦਾਇਰ ਪਟੀਸ਼ਨ ਤੇ ਜਵਾਬ ਦੇਣ ਲਈ ਮਾਨਯੋਗ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਇਕ ਹਫ਼ਦੇ ਦਾ ਸਮਾਂ ਦਿੱਤਾ ਹੈ । ਆਕਾਸ਼ ਬੱਤਾ ਨੇ ਹੁਣ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਹਾਈ ਕੋਰਟ ਦੇ 17 ਅਕਤੂਬਰ ਦੇ ਹੁਕਮਾਂ ਤੋਂ ਬਾਅਦ, ਉਨ੍ਹਾਂ ਨੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਅਤੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਦੀ ਬੇਨਤੀ ਕੀਤੀ । ਹਾਲਾਂਕਿ ਪੰਜਾਬ ਸਰਕਾਰ ਨੇ ਇਨ੍ਹਾਂ ਹੁਕਮਾਂ ਤਹਿਤ ਉਨ੍ਹਾਂ ਨੂੰ ਅਜੇ ਤੱਕ ਕੋਈ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਹੈ । ਸੀ. ਬੀ. ਆਈ. ਨੇ ਵੀ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ ।
ਆਕਾਸ਼ ਬੱਤਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰੇ ਦਾ ਕੀਤਾ ਜਾ ਰਿਹੈ ਮੁਲਾਂਕਣ
ਹਾਈਕੋਰਟ ਵਿਚ ਹੋਈ ਅੱਜ ਸੁਣਵਾਈ ਦੌੌਰਾਨ ਪੰਜਾਬ ਸਰਕਾਰ (Punjab Government) ਨੇ ਕੋਰਟ ਵਿਚ ਦਲੀਲ ਦਿੱਤੀ ਕਿ ਪੰਜਾਬ ਸਰਕਾਰ ਵਲੋਂ ਆਕਾਸ਼ ਬੱਤਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰੇ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ 14 ਦਿਨਾਂ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਪਰ ਹਾਈਕੋਰਟ ਨੇ ਪੰਜਾਬ ਸਰਕਾਰ ਨੇ 14 ਦਿਨਾਂ ਦਾ ਸਮਾਂ ਪ੍ਰਦਾਨ ਨਾ ਕਰਦਿਆਂ ਇਕ ਹਫ਼ਤੇ ਦਾ ਸਮਾਂ ਦੇ ਦਿੱਤਾ ਹੈ । ਦੱਸਣਯੋਗ ਹੈ ਕਿ ਆਕਾਸ਼ ਬੱਤਾ ਨੂੰ ਬੇਸ਼ਕ ਪੁਲਸ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਗਈ ਪਰ ਇੱਕ ਪੁਲਸ ਪਾਰਟੀ ਉਨ੍ਹਾਂ ਦੇ ਘਰ ਦੇ ਬਾਹਰ ਗਸ਼ਤ ਕਰ ਰਹੀ ਹੈ ।
Read More : ਹਾਈਕੋਰਟ ਤੋਂ ਸਿ਼ਕਾਇਤਕਰਤਾ ਨੇ ਕੀਤੀ ਸੁਰੱਖਿਆ ਦੀ ਮੰਗ









