ਸਮਾਣਾ, 10 ਨਵੰਬਰ 2025 : ਪਿੰਡ ਲਲੌਛੀ ਤੇ ਨਵੀਂ ਲਲੌਛੀ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ (Great Gurmat event) ਕਰਵਾਇਆ ਗਿਆ ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਸ਼ਤਾਬਦੀ ਨੂੰ ਪੰਜਾਬ ਸਰਕਾਰ ਵੱਲੋਂ ਵੀ ਨਿਮਾਣੇ ਸ਼ਰਧਾਲੂ ਵਜੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹੈ : ਚੇਤਨ ਸਿੰਘ ਜੌੜਾਮਾਜਰਾ
ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਗੁਰਿਆਈ ਦਿਵਸ (Guru Gobind Singh’s Guruship Day) ਦੇ 350 ਸਾਲਾ ਸਮੇਤ ਮਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮਹਾਨ ਵਿਦਵਾਨ, ਕਥਾਵਾਚਕਾਂ ਤੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਨੇ ਪਹੁੰਚ ਕੇ ਸੰਗਤ ਨੂੰ ਗੁਰੂ ਸਾਹਿਬ ਦੇ ਇਤਿਹਾਸ ਨਾਲ ਜੋੜਿਆ । ਸਮਾਗਮ ਦੌਰਾਨ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਪਟਿਆਲਾ ਦੇ ਐਸ. ਡੀ. ਐਮ. ਹਰਜੋਤ ਕੌਰ ਮਾਵੀ ਤੇ ਬੀ. ਡੀ. ਪੀ. ਓ. ਸੁਖਵਿੰਦਰ ਸਿੰਘ ਟਿਵਾਣਾ ਵੀ ਸ਼ਰਧਾਲੂਆਂ ਦੀ ਤਰ੍ਹਾਂ ਸ਼ਿਰਕਤ ਕਰਦੇ ਹੋਏ ਗੁਰੂ ਸਾਹਿਬ ਨੂੰ ਨਤਮਸਤਕ ਹੋਏ ।
ਗੁਰਬਾਣੀ ਤੇ ਗੁਰੂ ਇਤਿਹਾਸ ਤੋਂ ਕਰਵਾਇਆ ਜਾਣੂ
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ, ਸ੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸਮੇਤ ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਬਾਣੀ ਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ।
21 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਪਟਿਆਲਾ ਪੁੱਜ ਰਹੇ ਨਗਰ ਕੀਰਤਨ ਦੇ ਸਵਾਗਤ ਲਈ ਸੰਗਤ ਵਿੱਚ ਬਹੁਤ ਉਤਸ਼ਾਹ ਹੈ
ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ (MLA Chetan Singh Jauramajra) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਇੱਕ ਨਿਮਾਣੇ ਸ਼ਰਧਾਲੂ ਵਜੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਪਿੰਡ ਲਲੌਛੀ ਵਿਖੇ ਵੀ ਇਹ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿਚ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ । ਉਨ੍ਹਾਂ ਕਿਹਾ ਕਿ 21 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਪਟਿਆਲਾ ਪੁੱਜ ਰਹੇ ਨਗਰ ਕੀਰਤਨ ਦੇ ਸਵਾਗਤ ਲਈ ਸੰਗਤ ਵਿੱਚ ਬਹੁਤ ਉਤਸ਼ਾਹ ਹੈ । ਇਸ ਮੌਕੇ ਪਿੰਡ ਪੰਚਾਇਤ ਅਤੇ ਇਲਾਕਾ ਨਿਵਾਸੀ ਸੰਗਤ ਨੇ ਪੂਰੇ ਉਤਸ਼ਾਹ ਨਾਲ ਗੁਰਪੁਰਬ ਮਨਾਉਣ ਲਈ ਗੁਰੂ ਘਰ ਵਿਖੇ ਹਾਜ਼ਰੀ ਭਰੀ ।









