ਪਟਿਆਲਾ, 11 ਨਵੰਬਰ 2025 : ਪੰਜਾਬ ਸਰਕਾਰ (Punjab Government) ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਵਿਭਾਗ ਰਾਹੀਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਮੁਹਿੰਮ ਤਹਿਤ ਹੁਣ ਤੱਕ 5000 ਕੁਇੰਟਲ ਮੁਫ਼ਤ ਕਣਕ ਦਾ ਬੀਜ ਪ੍ਰਭਾਵਿਤ ਕਿਸਾਨਾਂ ਵਿੱਚ ਵੰਡਿਆ ਜਾ ਚੁੱਕਾ ਹੈ ਅਤੇ ਵੰਡਿਆ ਜਾ ਰਿਹਾ ਹੈ ।
ਪਟਿਆਲਾ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ : ਡਾ. ਜਸਵਿੰਦਰ ਸਿੰਘ
ਖੇਤੀਬਾੜੀ ਵਿਭਾਗ ਦੇ ਅਧਿਕਾਰੀ (Agriculture Department Officer) ਡਾਕਟਰ ਜਸਵਿੰਦਰ ਸਿੰਘ ਮੁਤਾਬਕ ਇਹ ਯੋਜਨਾ ਪੰਜਾਬ ਸਰਕਾਰ ਵੱਲੋਂ ਹੜ੍ਹ ਦੌਰਾਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁੜ ਖੇਤੀ ਦੇ ਰਾਹ ‘ਤੇ ਲਿਆਉਣ ਲਈ ਸ਼ੁਰੂ ਕੀਤੀ ਗਈ ਸੀ । ਇਸ ਯੋਜਨਾ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਰਥਿਕ ਰਾਹਤ ਦੇਣਾ ਅਤੇ ਆਉਣ ਵਾਲੇ ਹਾੜ੍ਹੀ ਸੀਜ਼ਨ ਵਿੱਚ ਉਨ੍ਹਾਂ ਦੀ ਫਸਲ ਦੀ ਬਿਜਾਈ ਸਮੇਂ ਸਿਰ ਯਕੀਨੀ ਬਣਾਉਣਾ ਸੀ । ਓਹਨਾ ਦਸਿਆ ਕਿ ਮੁਫ਼ਤ ਬੀਜ ਵੰਡਣ (Free seed distribution) ਤੋਂ ਇਲਾਵਾ, ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਸਰਟੀਫਾਈਡ ਕਣਕ ਬੀਜ ਉੱਤੇ 50 ਫੀਸਦੀ ਸਬਸਿਡੀ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ ।
ਹੁਣ ਤੱਕ ਲਗਭਗ 3000 ਕੁਇੰਟਲ ਸਰਟੀਫਾਈਡ ਕਣਕ ਬੀਜ ਕਿਸਾਨਾਂ ਨੂੰ ਸਬਸਿਡੀ ਰਾਹੀਂ ਦਿੱਤਾ ਜਾ ਚੁੱਕਾ ਹੈ
ਇਸ ਤਹਿਤ ਹੁਣ ਤੱਕ ਲਗਭਗ 3000 ਕੁਇੰਟਲ ਸਰਟੀਫਾਈਡ ਕਣਕ ਬੀਜ ਕਿਸਾਨਾਂ ਨੂੰ ਸਬਸਿਡੀ ਰਾਹੀਂ ਦਿੱਤਾ ਜਾ ਚੁੱਕਾ ਹੈ । ਇਸ ਨਾਲ ਕਿਸਾਨਾਂ ਨੂੰ ਬਿਹਤਰ ਪੈਦਾਵਾਰ ਲਈ ਉੱਚ ਗੁਣਵੱਤਾ ਵਾਲਾ ਬੀਜ ਉਪਲਬਧ ਹੋ ਰਿਹਾ ਹੈ । ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੜ੍ਹਾਂ ਨਾਲ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਸਨ, ਜਿਸ ਨਾਲ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਆਰਥਿਕ ਨੁਕਸਾਨ ਹੋਇਆ ਸੀ । ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਆਵਜ਼ੇ ਨਾਲ ਨਾਲ ਖੇਤੀਬਾੜੀ ਵਿਭਾਗ ਰਾਹੀਂ ਮੁਫ਼ਤ ਅਤੇ ਸਬਸਿਡੀ ਵਾਲੇ ਬੀਜ ਦੀ ਵੰਡ ਸ਼ੁਰੂ ਕਰ ਦਿੱਤੀ ਸੀ ।
ਸਰਕਾਰ ਦੀ ਇਹ ਪਹਿਲ ਕਿਸਾਨਾਂ ਲਈ ਹੌਸਲੇ ਦਾ ਸਰੋਤ ਬਣੀ ਹੈ
ਉਹਨਾਂ ਕਿਹਾ ਕਿ ਸਰਕਾਰ ਦੀ ਇਹ ਪਹਿਲ ਕਿਸਾਨਾਂ ਲਈ ਹੌਸਲੇ ਦਾ ਸਰੋਤ ਬਣੀ ਹੈ । ਬਹੁਤ ਸਾਰੇ ਕਿਸਾਨਾਂ ਨੇ ਸਰਕਾਰ ਦੇ ਇਸ ਕਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਹੈ ਕਿ ਇਸ ਨਾਲ ਉਹ ਮੁੜ ਆਪਣੀ ਜ਼ਮੀਨ ‘ਤੇ ਖੇਤੀ ਕਰਨ ਦੇ ਯੋਗ ਹੋਏ ਹਨ ਅਤੇ ਉਮੀਦ ਕਰਦੇ ਹਨ ਕਿ ਆਉਣ ਵਾਲੇ ਸੀਜ਼ਨ ਵਿੱਚ ਉਨ੍ਹਾਂ ਦੀ ਮਿਹਨਤ ਰੰਗ ਲਿਆਵੇਗੀ । ਜ਼ਿਲ੍ਹਾ ਖੇਤੀਬਾੜੀ ਅਫ਼ਸਰ (District Agriculture Officer) ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਬੀਜ ਵੰਡਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਕਿਸਾਨਾਂ ਦੀ ਸਹੂਲਤ ਲਈ ਵਿਭਾਗ ਵੱਲੋਂ ਖਾਸ ਕੈਂਪ ਲਗਾਏ ਗਏ ਸਨ, ਜਿੱਥੇ ਉਹਨਾਂ ਨੂੰ ਸਮੇਂ ਸਿਰ ਬੀਜ ਦਿੱਤੇ ਗਏ । ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨਾ ਹੈ ।
Read More : ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼









