ਪਾਤੜਾਂ, 12 ਨਵੰਬਰ 2025 : ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਐਸ. ਪੀ. ਸਥਾਨਕ ਵੈਭਵ ਚੌਧਰੀ ਨੇ ਅੱਜ ਪਾਤੜਾਂ ਇਲਾਕੇ ਦੇ ਪਿੰਡਾਂ ਦਾ ਦੌਰਾ (Visit to villages) ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਵੀ ਮੌਜੂਦ ਸਨ । ਉਨ੍ਹਾਂ ਨੇ ਬੇਲਰਾਂ ਨਾਲ ਖੇਤਾਂ ਵਿੱਚੋਂ ਇਕੱਠੀ ਕੀਤੀ ਗਈ ਪਰਾਲੀ ਦੇ ਡੰਪ ਦਾ ਵੀ ਦੌਰਾ ਕੀਤਾ ਤੇ ਇੱਥੇ ਅੱਗ ਬੁਝਾਊ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ।
ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੇ ਵਾਤਾਵਰਣ ਦੀ ਸੰਭਾਲ ‘ਚ ਪਾਇਆ ਅਹਿਮ ਯੋਗਦਾਨ
ਏ. ਡੀ. ਸੀ. ਦਮਨਜੀਤ ਸਿੰਘ ਮਾਨ (A. D. C. Damanjit Singh Mann) ਅਤੇ ਐਸ. ਪੀ. ਵੈਭਵ ਚੌਧਰੀ ਨੇ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਟਿਆਲਾ ਜ਼ਿਲ੍ਹੇ ‘ਚ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਹੱਦ ਤੱਕ ਘਟੇ ਹਨ । ਉਨ੍ਹਾਂ ਨੇ ਇਸ ਦੌਰਾਨ ਦੁਤਾਲ, ਸ਼ੁਤਰਾਣਾ, ਜੈਖਰ, ਬਕਰਾਹਾ, ਸਿਉਣਾ, ਜਲਾਲਪੁਰ, ਬਾਦਸ਼ਾਹਪੁਰ, ਨਨਹੇੜਾ ਤੇ ਹਰਚੰਦਪੁਰਾ ਆਦਿ ਪਿੰਡਾਂ ਵਿੱਚ ਖੇਤਾਂ ਦਾ ਦੌਰਾ ਕੀਤਾ । ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਐਕਸਸੀਟੂ ਤੇ ਇਨਸੀਟੂ ਪ੍ਰਬੰਧਨ ਰਾਹੀਂ ਸੰਭਾਲਣ ਲਈ ਪ੍ਰੇਰਤ ਕੀਤਾ ।
ਬਾਕੀ ਕਿਸਾਨ ਵੀ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲਣ ਤੇ ਖੇਤਾਂ ‘ਚ ਮਿਲਾਉਣ ਲਈ ਅੱਗੇ ਆਉਣ : ਦਮਨਜੀਤ ਸਿੰਘ ਮਾਨ
ਦਮਨਜੀਤ ਸਿੰਘ ਮਾਨ ਨੇ ਪਰਾਲੀ ਨੂੰ ਜਮੀਨ ‘ਚ ਮਿਲਾ ਕੇ ਸੰਭਾਲਣ (Mixing straw into the soil and preserving it) ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਬਾਕੀ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਹੁਣ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਮਿਲਾ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਈ ਗਈ ਹੈ ਅਤੇ ਮਸ਼ੀਨਰੀ ਲੋੜ ਮੁਤਾਬਕ ਪਿੰਡਾਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਾਵਾਈ ਕਰਾਈ ਜਾ ਰਹੀ ਹੈ । ਐਸ. ਪੀ. ਵੈਭਵ ਚੌਧਰੀ (S. P. Vaibhav Chaudhary) ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ ਪੁਲਿਸ ਵੱਲੋਂ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ, ਇਸ ਲਈ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਾਵੇ ।
Read More : ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ : ਗੁਰਲਾਲ









