ਪਟਿਆਲਾ, 12 ਨਵੰਬਰ 2025 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (District Legal Services Authority) ਪਟਿਆਲਾ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ।ਇਸ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਤੇ ਸਕੂਲ ਆਫ ਲਾਅ ਅਤੇ ਇੰਟਰਡਿਸਪਲੀਨਰੀ ਸਟੱਡੀਜ਼, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨਾਲ ਇੱਕ ਵੈਬੀਨਾਰ ਕੀਤਾ ਗਿਆ ।
ਅਮਨਦੀਪ ਕੰਬੋਜ ਨੇ ਕਰਵਾਇਆ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣੂ
ਸੀ. ਜੇ. ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (District Legal Services Authority) ਅਮਨਦੀਪ ਕੰਬੋਜ ਦੱਸਿਆ ਕਿ ਇਹ ਸਮਾਗਮ ਨਾਲਸਾ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਦੇ ਮੈਂਬਰ ਸਕੱਤਰ ਨਵਜੋਤ ਕੌਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਵਤਾਰ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਹਨ । ਅਮਨਦੀਪ ਕੰਬੋਜ ਨੇ ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣੂ ਕਰਵਾਇਆ ।
ਸੈਮੀਨਾਰ ਦੌਰਾਨ ਅਭੀਨੰਦਨ ਬਸੀ ਸਮੇਤ ਪੈਨਲ ਵਕੀਲ ਰਵਿੰਦਰ ਕੌਰ ਜੱਸੜ ਅਤੇ ਪਰਮਵੀਰ ਸਿੰਘ ਨੇ ਕੀਤਾ ਸੰਬੋਧਨ
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ (Jagat Guru Nanak Dev Punjab State Open University) ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨਾਲ ਹੋਏ ਵੈਬੀਨਾਰ ਦੌਰਾਨ ਵਾਈਸ ਚਾਂਸਲਰ ਡਾ. ਰਤਨ ਸਿੰਘ, ਪੰਜਾਬ ਯੂਨੀਵਰਸਿਟੀ ਦੇ ਸੀਨੀਅਰ ਰਿਸਰਚ ਫੈਲੋ ਪਲਵੀ ਭਾਰਦਵਾਜ ਤੇ ਐਸੋਸੀਏਟ ਡੀਨ ਅਕੈਡਿਮਕ ਡਾ. ਅਮੀਤੋਜ ਸਿੰਘ ਨੇ ਵੀ ਸੰਬੋਧਨ ਕੀਤਾ । ਜਦੋਂਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਸੈਮੀਨਾਰ ਦੌਰਾਨ ਅਭੀਨੰਦਨ ਬਸੀ ਸਮੇਤ ਪੈਨਲ ਵਕੀਲ ਰਵਿੰਦਰ ਕੌਰ ਜੱਸੜ ਅਤੇ ਪਰਮਵੀਰ ਸਿੰਘ ਨੇ ਵੀ ਸੰਬੋਧਨ ਕੀਤਾ ।
Read More : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ









