ਲਹਿਰਾਗਾਗਾ, 12 ਨਵੰਬਰ 2025 : ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਕ੍ਰਿਸ਼ੀ ਵਿਗਿਆਨ ਕੇਂਦਰ (Agricultural Science Center) ਸੰਗਰੂਰ ਵੱਲੋਂ ਪਿੰਡ ਸੰਗਤਪੁਰਾ, ਬਲਾਕ ਲਹਿਰਾਗਾਗਾ ਵਿਖੇ ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੇ ਖੇਤ ਵਿੱਚ ਸਰਫੇਸ ਸੀਡਰ ਦੀ ਵਰਤੋਂ ਕਰਦੇ ਹੋਏ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ (Stubble management in the field) ਕੇ ਕਣਕ ਦੀ ਖੇਤ ਪ੍ਰਦਰਸ਼ਨੀ ਲਗਾਈ ਗਈ ।
ਇਹ ਤਰੀਕਾ ਨਾ ਸਿਰਫ਼ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਦਾ ਹੈ
ਇਸ ਮੌਕੇ ਕੇ. ਵੀ. ਕੇ. ਸੰਗਰੂਰ ਦੀ ਟੀਮ ਵਿੱਚੋਂ ਡਾ. ਮਨਦੀਪ ਸਿੰਘ, ਇੰਚਾਰਜ, ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸੀਨਰੀ), ਖੇਤੀਬਾੜੀ ਵਿਭਾਗ, ਲਹਿਰਾਗਾਗਾ ਤੋਂ ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (Agricultural Development Officer) (ਹਰਿਆਊ ਸਰਕਲ) ਅਤੇ ਗਗਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਪੌਦ ਸੁਰੱਖਿਆ) ਹਾਜ਼ਰ ਸਨ । ਡਾ. ਮਨਦੀਪ ਸਿੰਘ, ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਕਿਹਾ ਕਿ ਇਹ ਤਰੀਕਾ ਨਾ ਸਿਰਫ਼ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਦਾ ਹੈ, ਸਗੋਂ ਹਵਾ ਪ੍ਰਦੂਸ਼ਣ ਘਟਾਉਣ ਵਿੱਚ ਵੀ ਮਦਦਗਾਰ ਹੈ ।
ਇਹ ਮਸ਼ੀਨ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਬਹੁਤ ਸਸਤਾ ਅਤੇ ਕਾਰਗਰ ਤਰੀਕਾ ਹੈ
ਡਾ. ਸੁਨੀਲ ਕੁਮਾਰ ਨੇ ਸਰਫੇਸ ਸੀਡਰ ਤਕਨੀਕ (Surface Seeding Technique) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਹ ਮਸ਼ੀਨ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਬਹੁਤ ਸਸਤਾ ਅਤੇ ਕਾਰਗਰ ਤਰੀਕਾ ਹੈ । ਉਨ੍ਹਾਂ ਨੇ ਇਸ ਮਸ਼ੀਨ ਨਾਲ 2 ਕਿੱਲੇ ਰਕਬੇ ਵਿੱਚ ਪ੍ਰਦਰਸ਼ਨੀ ਪਲਾਟ ਦੀ ਬਿਜਾਈ ਵੀ ਕਰਵਾਈ । ਜਿਸ ਨਾਲ ਕਿਸਾਨਾਂ ਨੂੰ ਇਸ ਦੀ ਕਾਰਗੁਜ਼ਾਰੀ ਬਾਰੇ ਪ੍ਰੈਕਟੀਕਲ ਜਾਣਕਾਰੀ ਮਿਲੀ । ਇਸ ਮੌਕੇ ਮਹਿੰਦਰ ਸਿੰਘ ਤੋਂ ਇਲਾਵਾ ਸੁਖਤਾਰ ਸਿੰਘ, ਗੋਵਿੰਦ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ ਅਤੇ ਹੋਰ ਕਈ ਕਿਸਾਨ ਹਾਜ਼ਰ ਸਨ, ਜਿਨ੍ਹਾਂ ਨੇ ਕੇ. ਵੀ. ਕੇ., ਸੰਗਰੂਰ ਦੀ ਟੀਮ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ।
Read More : ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੇ ਕੇਸ ਦਰਜ









