ਪਟਿਆਲਾ, 12 ਨਵੰਬਰ 2025 : ”ਹਿੰਦ ਦੀ ਚਾਦਰ (“The veil of India”) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨੇੜੇ ਫੁਹਾਰਾ ਚੌਂਕ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 9.30 ਵਜੇ ਤੱਕ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ । ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 21 ਨਵੰਬਰ ਨੂੰ ਪਟਿਆਲਾ ਜ਼ਿਲ੍ਹੇ ਅੰਦਰ ਪੁੱਜਣ ਵਾਲੇ ਮਹਾਨ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।ਇਸ ਮੌਕੇ ਪਟਿਆਲਾ ਪੁਲਿਸ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਜਾਵੇਗਾ।
21 ਨਵੰਬਰ ਨੂੰ ਪਟਿਆਲਾ ਪੁੱਜੇਗਾ ਨਗਰ ਕੀਰਤਨ
ਡਿਪਟੀ ਕਮਿਸ਼ਨਰ (Deputy Commissioner) ਨੇ ਇਨ੍ਹਾਂ ਦੋਵਾਂ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਨ ਬਾਅਦ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਗਤ ਲਈ ਪਾਰਕਿੰਗ, ਜੋੜਾ ਘਰ, ਲੰਗਰ ਆਦਿ ਸਮੇਤ ਗੁਰਦੁਆਰਾ ਸਾਹਿਬ ਦੇ ਬਾਹਰ ਸੜਕ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਏ. ਡੀ. ਸੀਜ. ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ, ਐਸ. ਪੀ. ਵੈਭਵ ਚੌਧਰੀ ਤੇ ਪਲਵਿੰਦਰ ਸਿੰਘ ਚੀਮਾ ਸਮੇਤ ਐਸ. ਡੀ. ਐਮਜ. ਕਿਰਪਾਲਵੀਰ ਸਿੰਘ ਤੇ ਹਰਜੋਤ ਕੌਰ ਵੀ ਮੌਜੂਦ ਸਨ।
18 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹੋਵੇਗਾ ਮਹਾਨ ਕੀਰਤਨ ਸਮਾਗਮ : ਡਾ. ਪ੍ਰੀਤੀ ਯਾਦਵ
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 18 ਨਵੰਬਰ ਦੇ ਕੀਰਤਨ ਸਮਾਗਮ (Kirtan event) ਮੌਕੇ ਭਾਈ ਦਵਿੰਦਰ ਸਿੰਘ ਜੀ ਸੋਹਾਣਾ ਸਾਹਿਬ ਵਾਲਿਆਂ ਸਮੇਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਰਾਗੀ ਜਥੇ ਤੇ ਪੰਥਕ ਵਿਦਵਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਮਹਾਨ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੇ ਇਤਿਹਾਸ ਤੇ ਗੁਰੂ ਗ੍ਰੰਥ ਸਾਹਿਬ ਦੀ ਗੁਰਬਾਣੀ ਵਿਖਿਆਨ ਨਾਲ ਜੋੜਨਗੇ । ਉਨ੍ਹਾਂ ਨੇ ਸਮੂਹ ਸੰਗਤ ਨੂੰ ਵੱਧ-ਚੜ੍ਹਕੇ ਇਸ ਮਹਾਨ ਕੀਰਤਨ ਦਰਬਾਰ ਦੀਆਂ ਹਾਜਰੀਆਂ ਭਰਨ ਦੀ ਬੇਨਤੀ ਕੀਤੀ ਹੈ ।
ਸਮਾਗਮਾਂ ਸਬੰਧੀ ਜ਼ਿਲ੍ਹੇ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ (The ninth Guru, Sri Guru Tegh Bahadur Sahib) ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਬਹੁਤ ਸ਼ਰਧਾ ਭਾਵਨਾ ਨਾਲ ਕਰਵਾ ਰਹੀ ਹੈ । ਇਨ੍ਹਾਂ ਸਮਾਗਮਾਂ ਸਬੰਧੀ ਜ਼ਿਲ੍ਹੇ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਪੂਰੀ ਸ਼ਰਧਾ ਤੇ ਅਕੀਦਤ ਨਾਲ ਕੀਤੇ ਜਾ ਰਹੇ ਹਨ । ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮਾਂ ਦੇ ਪ੍ਰਬੰਧਾਂ ‘ਚ ਕੋਈ ਕਮੀ ਨਾ ਛੱਡੀ ਜਾਵੇ ।
Read More : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ









