ਮਾਲੇਰਕੋਟਲਾ, 13 ਨਵੰਬਰ 2025 : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ (Punjab State Minorities Commission) ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੱਲੋਂ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਥਾਨਕ ਨਗਰ ਕੌਂਸਲ ਦੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ।
ਘੱਟ ਗਿਣਤੀ ਭਾਈਚਾਰੇ ਦੇ ਹਿੱਤਾਂ ਦੀ ਸੁਰੱਖਿਆ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਯਤਨਸ਼ੀਲ : ਜਤਿੰਦਰ ਮਸੀਹ ਗੌਰਵ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ (Chairman Jitendra Masih Gaurav) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘੱਟ ਗਿਣਤੀ ਭਾਈਚਾਰੇ (Minority communities) ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸਾਈ ਭਾਈਚਾਰੇ ਦੀਆਂ ਕਬਰਾਂ ਲਈ ਵੱਖਰੇ ਸਥਾਨ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਇਸਾਈ ਭਾਈਚਾਰੇ ਦੇ ਲੋਕਾਂ ਨੂੰ ਆਪਣੀਆਂ ਅੰਤਿਮ ਰਸਮਾਂ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ ।
ਕਬਰਸਤਾਨਾਂ ਦੀ ਸਾਫ਼ ਸਫਾਈ, ਸੁੰਦਰੀਕਰਨ, ਕਬਰਸਤਾਨਾਂ ਨੂੰ ਜਾਂਦੇ ਰਸਤਿਆਂ ਨੂੰ ਸਾਫ਼ ਕਰਨ ਦੇ ਨਾਲ ਪੱਕਾ ਕਰਨ ਵੱਲ ਦਿੱਤਾ ਜਾਵੇ ਵਿਸ਼ੇਸ ਧਿਆਨ
ਕਬਰਸਤਾਨਾਂ ਦੀ ਸਾਫ਼ ਸਫਾਈ, ਸੁੰਦਰੀਕਰਨ, ਕਬਰਸਤਾਨਾਂ ਨੂੰ ਜਾਂਦੇ ਰਸਤਿਆਂ ਨੂੰ ਸਾਫ਼ ਕਰਨ ਦੇ ਨਾਲ ਉਨ੍ਹਾਂ ਨੂੰ ਪੱਕਾ ਕਰਨ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਕਬਰਸਤਾਨਾਂ ਦੀ ਸਾਫ਼ ਸਫਾਈ, ਸੁੰਦਰੀਕਰਨ, ਕਬਰਸਤਾਨਾਂ ਨੂੰ ਜਾਂਦੇ ਰਸਤਿਆਂ ਨੂੰ ਸਾਫ਼ ਕਰਨ ਦੇ ਨਾਲ ਉਨ੍ਹਾਂ ਨੂੰ ਪੱਕਾ ਕਰਨ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ । ਚੇਅਰਮੈਨ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ (Minority communities) ਨੂੰ ਹਰ ਪੱਧਰ ’ਤੇ ਬਰਾਬਰੀ ਦੇ ਅਧਿਕਾਰ ਮਿਲਣ ਤੇ ਉਨ੍ਹਾਂ ਦੀਆਂ ਸਮਾਜਿਕ ਤੇ ਧਾਰਮਿਕ ਜ਼ਰੂਰਤਾਂ ਦਾ ਸਨਮਾਨ ਕਰਨਾ ਪੰਜਾਬ ਸਰਕਾਰ ਦੀ ਪਹਿਲ ਹੈ ।
ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਅਤੇ ਅਧਿਆਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਮੌਕੇ ’ਤੇ ਨਿਰਦੇਸ਼ ਦਿੱਤੇ
ਇਸ ਮੌਕੇ ਮੁਬਾਰਿਕ ਮੰਜ਼ਿਲ ਪੈਲੇਸ ਦੇ ਰੱਖ ਰਖਾਓ, ਨਵੀਨੀਕਰਨ,ਹਿਬਾਨਾਮਾ ਮੁੜ ਤੋਂ ਚਾਲੂ ਕਰਵਾਉਣ ਸਬੰਧੀ,ਵਕਫ਼ ਪ੍ਰਾਪਰਟੀਆਂ ਸਬੰਧੀ, ਮਸ਼ੀਹ ਭਾਈਚਾਰੇ ਲਈ ਵੱਖਰੇ ਕੰਮਿਊਨਿਟੀ ਸੈਂਟਰ,ਬੇਹਤਰ ਸਿਹਤ,ਤਕਨੀਕੀ ਸਿੱਖਿਆ,ਮਸ਼ੀਹ ਭਾਈਚਾਰੇ ਲਈ ਕਬਰੀਸਥਾਨ, ਇੰਤਕਾਲਾਂ ਦੇ ਨਿਪਟਾਰੇ ਆਦਿ ਸਬੰਧੀ ਮੰਗਾਂ/ਸਮੱਸਿਆ ਚੇਅਰਮੈਨ ਕੋਲ ਰੱਖੀਆਂ । ਇਸ ਤੋਂ ਇਲਾਵਾਂ ਉਨ੍ਹਾਂ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਅਤੇ ਅਧਿਆਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਮੌਕੇ ’ਤੇ ਨਿਰਦੇਸ਼ ਦਿੱਤੇ ।
ਘੱਟ ਗਿਣਤੀ ਕਮਿਸ਼ਨ ਬਣਾਏਗਾ ਲੋਕਾਂ ਦੀਆਂ ਸਮੱਸਿਆਵਾਂ/ਮੰਗਾਂ ਦੇ ਹੱਲ ਲਈ ਸਿੱਧਾ ਸਰਕਾਰੀ ਪੱਧਰ ’ਤੇ ਕਾਰਵਾਈ ਯਕੀਨੀ
ਉਨ੍ਹਾਂ ਨੇ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਲੋਕਾਂ ਦੀਆਂ ਸਮੱਸਿਆਵਾਂ-ਮੰਗਾਂ (People’s problems-demands) ਦੇ ਹੱਲ ਲਈ ਸਿੱਧਾ ਸਰਕਾਰੀ ਪੱਧਰ ’ਤੇ ਕਾਰਵਾਈ ਯਕੀਨੀ ਬਣਾਵੇਗਾ । ਇਸ ਮੌਕੇ ਉਨ੍ਹਾਂ ਨੇ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਪੰਜਾਬ ਸਰਕਾਰ ਵਲੋਂ ਚਲਾਇਆ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਇੱਕਤਰ ਕੀਤੀ ਅਤੇ ਹਦਾਇਤਾਂ ਕੀਤੀਆਂ ਕਿ ਸਬੰਧਤ ਵਿਭਾਗ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਘੱਟ ਗਿਣਤੀਆਂ ਨਾਲ ਸੰਬੰਧਿਤ ਲੋੜਵੰਦ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ ।
Read More : ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ









