ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ‌ਦਿਹਾੜਾ

0
28
Village Magar Sahib

ਦੇਵੀਗੜ੍ਹ, 13 ਨਵੰਬਰ 2025 : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ (The ninth Guru, Sri Guru Tegh Bahadur Ji) ਦੇ ਚਰਨਛੋਹ ਅਸਥਾਨ ਪਿੰਡ ਮਗਰ ਸਾਹਿਬ (Village Magar Sahib) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ (Kirtan event) ਕਰਵਾਇਆ ਗਿਆ । ਇਸ ਮੌਕੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਐਸ. ਡੀ. ਐਮ. ਦੂਧਨਸਾਧਾਂ ਕਿਰਪਾਲ ਵੀਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਇਸ ਮੌਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ ।

ਪਿੰਡ ਵਾਸੀਆਂ ਨੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਰਾਗੀ ਸਿੰਘਾਂ ਨੂੰ ਸਿਰੋਪਾਏ ਬਖ਼ਸ਼ੇ ਗਏ

ਗ੍ਰਾਮ ਪੰਚਾਇਤ ਮਗਰ ਸਾਹਿਬ (Gram Panchayat) ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਸ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹਜੂਰੀ ਰਾਗੀ ਭਾਈ ਸੁਖਵਿੰਦਰਸ ਸਿੰਘ, ਰਾਗੀ ਭਾਈ ਹਰਪ੍ਰੀਤ ਸਿੰਘ ਪਟਿਆਲਾ ਤੇ ਪੰਜਾਬੀ ਯੂਨੀਵਰਸਿਟੀ ਤੋਂ ਭਾਈ ਹਰਲਾਲ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ । ਪਿੰਡ ਵਾਸੀਆਂ ਨੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਰਾਗੀ ਸਿੰਘਾਂ ਨੂੰ ਸਿਰੋਪਾਏ ਬਖ਼ਸ਼ੇ ਗਏ ।

ਗੁਰੂ ਤੇਗ ਬਹਾਦਰ ਜੀ ਨੇ ਦੂਸਰੇ ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ

ਚੇਅਰਮੈਨ ਰਣਜੋਧ ਸਿੰਘ ਹਡਾਣਾ (Chairman Ranjodh Singh Hadana) ਨੇ ਦੱਸਿਆ ਕਿ ਹਲਕਾ ਸਨੌਰ ਵਿੱਚ ਜਿਹੜੇ ਅਸਥਾਨਾਂ ਨੂੰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ, ਉਨ੍ਹਾਂ ਸਾਰੇ ਸਥਾਨਾਂ ਤੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਦੂਸਰੇ ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਅਤੇ ਅੱਜ ਵੀ ਉਨ੍ਹਾਂ ਦੀ ਸਿੱਖਿਆ ਸਾਨੂੰ ਪ੍ਰੇਰਨਾ ਦਿੰਦੀ ਹੈ । ਚੇਅਰਮੈਨ ਹਡਾਣਾ ਨੇ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕਦਾ ਹੈ ।

ਅਜਿਹੇ ਪ੍ਰੋਗਰਾਮ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ : ਐਸ. ਡੀ. ਐਮ.

ਐਸ. ਡੀ. ਐਮ. ਕਿਰਪਾਲਵੀਰ ਸਿੰਘ (S. D. M. Kirpalveer Singh) ਨੇ ਦੱਸਿਆ ਕਿ ਗ੍ਰਾਮ ਪੰਚਾਇਤ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ । ਐਸ. ਡੀ. ਐਮ. ਨੇ ਆਖਿਆ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ । ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ, ਸਰਪੰਚ ਸ਼ਿੰਦਰ ਸਿੰਘ, ਪੀ. ਏ. ਲਾਲੀ ਰਹਿਲ, ਤਰਲੋਚਨ ਸਿੰਘ ਭੋਲਾ, ਸਰਪੰਚ ਮਨਪ੍ਰੀਤ ਕੌਰ ਕਛਵਾ, ਐਸ ਡੀ ਐਮ ਦਫਤਰ ਤੋਂ ਗੁਰਸੇਵਕ ਸਿੰਘ, ਬੀ. ਡੀ. ਓ. ਸੰਦੀਪ ਸਿੰਘ, ਪਟਵਾਰੀ ਗੁਰਦੀਪ ਸਿੰਘ, ਪੰਚਾਇਤ ਸਕੱਤਰ ਪ੍ਰਭਜੋਤ ਸਿੰਘ, ਨੰਬਰਦਾਰ ਕਰਮਜੀਤ ਸਿੰਘ, ਨੰਬਰਦਾਰ ਗੁਰਦੀਪ ਸਿੰਘ ਫਰਾਂਸ ਵਾਲਾ, ਸੁਰਿੰਦਰ ਸਿੰਘ ਤਾਲਬ, ਸਵਰਨ ਸਿੰਘ ਕਛਵਾ, ਨੰਬਰਦਾਰ ਪ੍ਰਕਾਸ਼ ਸਿੰਘ, ਸੇਵਾਦਾਰ ਸਤਨਾਮ ਸਿੰਘ ਚੁੰਹਟ, ਗੁਰਮੇਲ ਸਿੰਘ, ਮਹਿੰਦਰਪਾਲ ਸਿੰਘ ਸਰਪੰਚ, ਮਾਸਟਰ ਮਸਤਾਨ ਸਿੰਘ, ਗਿਆਨੀ ਲਖਵੰਤ ਸਿੰਘ, ਭੁਪਿੰਦਰ ਸਿੰਘ ਕਛਵਾ ਆਦਿ ਹਾਜ਼ਰ ਸਨ ।

Read More : 350 ਸਾਲਾ ਸ਼ਹੀਦੀ ਸ਼ਤਾਬਦੀ ਬਾਬਤ ਕੀਰਤਨ ਤੇ ਨਗਰ ਕੀਰਤਨ ਦੇ ਪ੍ਰਬੰਧਾਂ ਦਾ ਜਾਇਜ਼ਾ

LEAVE A REPLY

Please enter your comment!
Please enter your name here