ਇੱਕ-ਮੁਸ਼ਤ ਨਿਪਟਾਰਾ ਸਕੀਮ ਪੰਜਾਬ ਸਰਕਾਰ ਦਾ ਵਪਾਰ ਪੱਖੀ ਫੈਸਲਾ : ਮਿੱਲਰ

0
26
Lump-sum settlement scheme

ਸੰਗਰੂਰ, 13 ਨਵੰਬਰ 2025 : ਪੰਜਾਬ ਸਰਕਾਰ (Punjab Government) ਵੱਲੋਂ ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ ਗਈ ਹੈ । ਇਸ ਸਕੀਮ ਤਹਿਤ ਬਹੁਤ ਸਾਰੇ ਅਜਿਹੇ ਮਿੱਲਰ ਫਾਇਦਾ ਉਠਾ ਰਹੇ ਹਨ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ ਸਨ ।

ਪੰਜਾਬ ਸਰਕਾਰ ਦੀ ਇੱਕ-ਮੁਸ਼ਤ ਨਿਪਟਾਰਾ ਸਕੀਮ ਸਦਕਾ 23 ਸਾਲਾਂ ਤੋਂ ਲੰਬਿਤ ਪਏ ਦੋ ਕੇਸਾਂ ਦਾ ਹੋਇਆ ਨਿਪਟਾਰਾ

ਇਹਨਾਂ ਕੇਸਾਂ ਕਾਰਨ ਜਿੱਥੇ ਅਜਿਹੇ ਮਿਲਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਹੀ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ (Purchasing agencies) ਨੂੰ ਇਹਨਾਂ ਕੇਸਾਂ ਦੀ ਪੈਰਵਾਈ ਕਰਨ ਲਈ ਆਪਣੇ ਸਰੋਤ ਵਰਤਣੇ ਪੈ ਰਹੇ ਸਨ । ਰਾਈਸ ਮਿੱਲਰਾਂ (Rice millers) ਵਾਸਤੇ ਲਿਆਂਦੀ ਗਈ ਇਹ ਨੀਤੀ ਬਹੁਤ ਹੀ ਸਰਲ ਅਤੇ ਲਾਭਦਾਇਕ ਹੈ, ਜਿਸ ਕਾਰਨ ਇਸ ਸਕੀਮ ਵਿੱਚ ਮਿੱਲਰਾਂ ਦੀ ਸ਼ਮੂਲੀਅਤ ਪੰਜਾਬ ਸਰਕਾਰ ਦੀਆਂ ਪਹਿਲਾਂ ਲਿਆਂਦੀਆਂ ਗਈਆਂ ਨੀਤੀਆਂ ਤੋਂ ਕਾਫੀ ਜਿਆਦਾ ਹੈ ।

ਇਸ ਸਕੀਮ ਤਹਿਤ ਮੈਸ : ਵਿੰਮੀ ਰਾਈਸ ਮਿੱਲਜ਼, ਧੂਰੀ, ਜਿਲ੍ਹਾ ਸੰਗਰੂਰ ਵੱਲੋਂ ਆਪਣੇ ਕੇਸ ਦਾ ਨਿਪਟਾਰਾ ਕੀਤਾ ਗਿਆ :  ਜ਼ਿਲ੍ਹਾ ਮੈਨੇਜਰ ਪਨਸਪ

ਹਰਜੀਤ ਸਿੰਘ ਜ਼ਿਲ੍ਹਾ ਮੈਨੇਜਰ ਪਨਸਪ ਸੰਗਰੂਰ (Harjit Singh District Manager PUNSUP Sangrur) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਮੈਸ : ਵਿੰਮੀ ਰਾਈਸ ਮਿੱਲਜ਼, ਧੂਰੀ, ਜਿਲ੍ਹਾ ਸੰਗਰੂਰ ਵੱਲੋਂ ਆਪਣੇ ਕੇਸ ਦਾ ਨਿਪਟਾਰਾ ਕੀਤਾ ਗਿਆ । ਅੱਜ ਪਨਸਪ ਜਿਲ੍ਹਾ ਮੈਨੇਜਰ, ਗੌਰਵ ਆਹਲੂਵਾਲੀਆ ਵੱਲੋਂ ਮੈਸ : ਵਿੰਮੀ ਰਾਈਸ ਮਿੱਲਜ਼ ਦੇ ਮਾਲਕਾਂ/ਹਿਸੇਦਾਰਾਂ ਨੂੰ ਕੋਈ ਬਕਾਇਆ ਨਹੀਂ ਸਰਟੀਫ਼ਿਕੇਟ ਪ੍ਰਦਾਨ ਕੀਤਾ ਗਿਆ । ਇਸ ਮਿੱਲ ਦੇ ਦੋ ਕੇਸ ਲਗਭਗ 23 ਸਾਲਾਂ ਤੋਂ ਲੰਬਿਤ ਚੱਲ ਰਹੇ ਸਨ। ਇਹਨਾਂ ਵੱਲੋਂ ਕੁੱਲ ਬਣਦੀ ਰਿਕਵਰੀ ਦੀ ਅਦਾਇਗੀ ਕਰ ਦਿੱਤੀ ਗਈ ਹੈ ਜਿਹੜੀ ਕਿ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ ।

ਇੱਕ-ਮੁਸ਼ਤ ਨਿਪਟਾਰਾ ਸਕੀਮ ਪੰਜਾਬ ਸਰਕਾਰ ਦਾ ਵਪਾਰ ਪੱਖ ਫੈਸਲਾ ਹੈ : ਮਿੱਲਰ ਸਤੀਸ਼ ਕੁਮਾਰ

ਇਸ ਸਕੀਮ ਦਾ ਲਾਭ ਉਠਾਉਣ ਵਾਲੇ ਮਿੱਲਰ ਸਤੀਸ਼ ਕੁਮਾਰ ਵੱਲੋਂ ਆਪਣੇ ਕੇਸ ਦੇ ਨਿਪਟਾਰੇ ਉਪਰੰਤ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਗਿਆ ਕਿ ਇਹ ਸਕੀਮ ਉਹਨਾਂ ਲਈ ਕਾਫੀ ਲਾਹੇਵੰਦ ਸਿੱਧ ਹੋਈ ਹੈ । ਕੇਸ ਚੱਲਣ ਕਾਰਨ ਉਹਨਾਂ ਦਾ ਕਾਫੀ ਰੁਪਿਆ ਅਤੇ ਸਮਾਂ ਬਰਬਾਦ ਹੋ ਰਿਹਾ ਸੀ । ਉਹਨਾਂ ਕਿਹਾ ਕਿ ਇੱਕ-ਮੁਸ਼ਤ ਨਿਪਟਾਰਾ ਸਕੀਮ (Lump-sum settlement scheme) ਪੰਜਾਬ ਸਰਕਾਰ ਦਾ ਵਪਾਰ ਪੱਖ ਫੈਸਲਾ ਹੈ । ਜਿਲ੍ਹਾ ਮੈਨੇਜਰ ਗੌਰਵ ਆਹਲੂਵਾਲੀਆ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਦੇ ਅਧੀਨ ਨਿਪਟਾਰਾ ਕਰਵਾਉਣ ਲਈ ਰਾਈਸ ਮਿੱਲਰ https://anaajkharid.in ਤੇ Anaai Kharid ਪੋਰਟਲ ਰਾਹੀਂ ਅਪਲਾਈ ਕਰ ਸਕਦੇ ਹਨ । ਇਸ ਬਾਰੇ ਵਧੇਰੇ ਜਾਣਕਾਰੀ ਲਈ ਉਪਰੋਕਤ ਵੈਬਸਾਈਟ ਤੋਂ ਇਲਾਵਾ ਪਨਸਪ ਜਿਲ੍ਹਾ ਦਫਤਰਾਂ ਜਾ ਪਨਸਪ ਮੁੱਖ ਦਫ਼ਤਰ ਵਿੱਚ ਸਮਰਪਿਤ ਸਹਾਇਤਾ-ਡੈਸਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

Read More : ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ

LEAVE A REPLY

Please enter your comment!
Please enter your name here