ਪਟਿਆਲਾ, 14 ਨਵੰਬਰ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ ।
ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ
ਪੁਲਸ ਮੁਤਾਬਕ ਏ. ਐਸ. ਆਈ. ਗੁਰਲਾਲ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਅਰਬਨ ਐਸਟੇਟ ਫੇਜ-4 ਵਿਖੇ ਮੌਜੂਦ ਸਨ ਨੇ ਜਦੋਂ ਸ਼ੱਕ ਦੇ ਆਧਾਰ ਤੇ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਸਜਰਾਣਾ ਜਿ਼ਲਾ ਫਾਜਿਲਕਾ ਨੂੰ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 10 ਗ੍ਰਾਮ ਨਸ਼ੀਲਾ ਪਾਊਡਰ (10 grams of narcotic powder) ਬਰਾਮਦ ਹੋਇਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇੇਸ ਦਰਜ







