ਪਟਿਆਲਾ, 14 ਨਵੰਬਰ 2025 : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ (350th Martyrdom Anniversary of Sri Guru Tegh Bahadur Ji) ਮੌਕੇ ਪੰਜਾਬ ਸਰਕਾਰ ਵੱਲੋਂ ਸਾਡੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਲਿਦਾਨ ਤੋਂ ਜਾਣੂ ਕਰਵਾਉਣ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਸਕੂਲੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ ਬਾਰੇ ਜਾਣਕਾਰੀ ਦਿੱਤੀ ਗਈ ।
ਚੌਥੇ ਦਿਨ ਸਵੇਰ ਦੀ ਸਭਾ ਮੌਕੇ ਸਕੂਲਾਂ ‘ਚ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ’ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ
ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਸਵੇਰ ਦੀ ਸਭਾ (Morning meeting) ਦੌਰਾਨ ਪਹਿਲਾਂ ਤੋਂ ਰਿਕਾਰਡ ਕੀਤੇ ਲੈਕਚਰ ਸੁਣਾ ਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦੇਸ਼ ਭਰ ‘ਚ ਧਰਮ ਪ੍ਰਚਾਰ ਲਈ ਆਪਣੀਆਂ ਕੀਤੀਆਂ ਗਈਆਂ ਯਾਤਰਾਵਾਂ ਦੀਆਂ ਸਾਖੀਆਂ ਸੁਣਾਈਆਂ ਗਈਆਂ । ਵਿਦਿਆਰਥੀਆਂ ਨੇ ਇਨ੍ਹਾਂ ਸਾਖੀਆਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਆਪਣੇ ਅਧਿਆਪਕਾਂ ਤੋਂ ਗੁਰੂ ਸਾਹਿਬ ਦੇ ਜੀਵਨ ਬਾਰੇ ਹੋਰ ਵੀ ਜਾਣਕਾਰੀ ਹਾਸਲ ਕੀਤੀ ।
ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਮਾਤਾ ਗੁਜਰੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਜੀਵਨ ਅਤੇ ਸ਼ਹਾਦਤ ਤੋਂ ਕਰਵਾਇਆ ਜਾ ਰਿਹਾ ਹੈ ਜਾਣੂ
ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਲੈਕਚਰ (Lecture) ਲੜੀ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਮਾਤਾ ਗੁਜਰੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਜੀਵਨ ਅਤੇ ਸ਼ਹਾਦਤ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ । ਇਸ ਪ੍ਰੋਗਰਾਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਹੈਡ ਟੀਚਰ ਸੰਨੀ ਗੁਪਤਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾਂ ਵਿਦਿਅਕ ਪਾਠਕ੍ਰਮ ਦੀ ਉਲੀਕੀ ਗਈ ਯੋਜਨਾ ਤਹਿਤ ਅੱਜ ਚੌਥੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਭਾਰਤ ਦੇ ਕਈ ਰਾਜਾਂ ਵਿੱਚ ਕੀਤੇ ਗਏ ਧਾਰਮਿਕ ਦੌਰੇ (ਧਾਰਮਿਕ ਦੌਰੇ ) ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ ਸੀ ।
Read More : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ









