ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

0
33
Repairing mud houses

ਸੁਨਾਮ, 14 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਹਰੇਕ ਲੋੜਵੰਦ ਤਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਦੇ ਕੀਤੇ ਤਹੱਈਏ ਤਹਿਤ  ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਲੋੜਵੰਦ ਪਰਿਵਾਰਾਂ ਦੇ ਕੱਚੇ ਮਕਾਨਾਂ ਨੂੰ ਪੱਕਾ (Repairing mud houses) ਕਰਨ ਲਈ 305 ਪਰਿਵਾਰਾਂ ਨੂੰ 07 ਕਰੋੜ 62 ਲੱਖ 50 ਹਜ਼ਾਰ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ ।

200 ਪਰਿਵਾਰਾਂ ਨੂੰ 5 ਕਰੋੜ ਦੇ ਪੱਕੇ ਮਕਾਨ ਦੇ ਮਨਜ਼ੂਰੀ ਪੱਤਰ ਸੌਂਪੇ ਗਏ

ਇਸ ਮੌਕੇ ਅਮਨ ਅਰੋੜਾ (Aman Arora) ਨੇ ਦੱਸਿਆ ਕਿ ਸੁਨਾਮ ਦੇ 200 ਪਰਿਵਾਰਾਂ ਨੂੰ 05 ਕਰੋੜ ਰੁਪਏ ਦੇ ਪੱਕੇ ਮਕਾਨ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ, ਜਦਕਿ ਲੌਂਗੋਵਾਲ ਦੇ 79 ਪਰਿਵਾਰਾਂ ਨੂੰ 02 ਕਰੋੜ 22 ਲੱਖ 50 ਹਜ਼ਾਰ ਰੁਪਏ ਦੇ ਅਤੇ ਚੀਮਾ ਦੇ 26 ਪਰਿਵਾਰਾਂ ਨੂੰ 65 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ । ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਵਿੱਚ ਸਭ ਤੋਂ ਅਹਿਮ ਸਿਰ ਉੱਤੇ ਛੱਤ ਹੈ ।

ਸਰਕਾਰ ਦਾ ਟੀਚਾ ਹੈ ਕਿ ਸੂਬੇ ਵਿੱਚ ਕੋਈ ਵੀ ਪਰਿਵਾਰ ਬਿਨਾਂ ਮਕਾਨ ਦੇ ਨਾ ਰਹੇ

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਅਹਿਮ ਜ਼ਰੂਰਤ ਨੂੰ ਪੂਰਾ ਕਰਨ ਲਈ ਵਚਨਬੱਧ ਹੈ । ਉਹਨਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਸੂਬੇ ਵਿੱਚ ਕੋਈ ਵੀ ਪਰਿਵਾਰ ਬਿਨਾਂ ਮਕਾਨ ਦੇ ਨਾ ਰਹੇ ਅਤੇ ਹਰੇਕ ਲੋੜਵੰਦ ਦੇ ਸਿਰ ਉੱਤੇ ਛੱਤ ਹੋਵੇ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁੱਜੇ, ਇਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।

ਪੰਜਾਬ ਸਰਕਾਰ ਲੋਕਾਂ ਦੀਆਂ ਅਸਲ ਜ਼ਰੂਰਤਾਂ ਨੂੰ ਪਛਾਣ ਕੇ ਨੀਤੀ ਤਿਆਰ ਕਰਦੀ ਹੈ

ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਲੋਕ ਭਲਾਈ ਸਕੀਮਾਂ (Public welfare schemes) ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਹਰੇਕ ਹੱਕਦਾਰ ਪਰਿਵਾਰ ਤੱਕ ਸਰਕਾਰੀ ਸਹਾਇਤਾ ਪਹੁੰਚ ਸਕੇ । ਉਹਨਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਵਾਸ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਹਰ ਪਰਿਵਾਰ ਨੂੰ ਮਾਣ ਨਾਲ ਜੀਵਨ ਜਿਊਣ ਦਾ ਅਧਿਕਾਰ ਦੇਣਾ ਹੈ । ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਲੋਕਾਂ ਦੀਆਂ ਅਸਲ ਜ਼ਰੂਰਤਾਂ ਨੂੰ ਪਛਾਣ ਕੇ ਆਪਣੀ ਨੀਤੀ ਤਿਆਰ ਕਰਦੀ ਹੈ, ਜਿਸ ਤਰ੍ਹਾਂ ਸਿੱਖਿਆ ਤੇ ਸਿਹਤ ਵਰਗੇ ਅਹਿਮ ਖੇਤਰਾਂ ਵਿੱਚ ਪਿਛਲੇ ਸਾਢੇ ਤਿੰਨ ਸਾਲ ਵਿੱਚ ਕ੍ਰਾਂਤੀਕਾਰੀ ਕਦਮ ਉਠਾ ਕੇ ਵੱਡੇ ਸੁਧਾਰ ਕੀਤੇ ਗਏ ਹਨ । ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਖੇਤਰਾਂ ਵਿੱਚ ਵੀ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਤੇ ਉਹਨਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ ।

Read More : ਅਮਨ ਅਰੋੜਾ ਨੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਸੌਂਪੇ

LEAVE A REPLY

Please enter your comment!
Please enter your name here