ਲੁਧਿਆਣਾ, 15 ਨਵੰਬਰ 2025 : ਕੈਨੇਡਾ ਤੋਂ ਭਾਰਤ ਅਤੇ ਪੰਜਾਬ ਆਏ ਦੋ ਦੋਸਤਾਂ ਦੀ ਸੜਕੀ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਕਿਥੇ ਵਾਪਰਿਆ ਹੈ ਹਾਦਸਾ
ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਨੇੜਲੇ ਪਿੰਡ ਸਰਾਭਾ ਕੋਲ ਇਕ ਭਿਆਨਕ ਸੜਕ ਹਾਦਸਾ (Road accident) ਵਾਪਰਨ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ 2 ਗੰਭੀਰ ਜ਼ਖ਼ਮੀ (Seriously injured) ਹੋ ਗਏ । ਮ੍ਰਿਤਕਾਂ ਦੀ ਪਛਾਣ ਨੋਬਲਦੀਪ ਸਿੰਘ ਵਾਸੀ ਪਿੰਡ ਬ੍ਰਹਮਪੁਰਾ ਅਤੇ ਰਵੀ ਸ਼ੇਰਗਿੱਲ ਵਾਸੀ ਪਿੰਡ ਲਤਾਲਾ ਵਜੋਂ ਹੋਈ ਹੈ । ਇਸ ਸਬੰਧੀ ਸੂਚਨਾ ਮਿਲਣ `ਤੇ ਥਾਣਾ ਜੋਧਾਂ ਦੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਕਾਰ ਵਿਚ ਸਵਾਰ ਨੌਜਵਾਨ ਜਾ ਰਹੇ ਸਨ ਪੱਖੋਵਾਲ ਤੋੋਂ ਜੋਧਾਂ
ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਪੱਖੋਵਾਲ ਤੋਂ ਜੋਧਾਂ ਜਾ ਰਹੇ ਸਨ । ਇਸ ਦੌਰਾਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨਾਲ ਟਕਰਾਉਣ ਬਾਅਦ ਉਨ੍ਹਾਂ ਦੀ ਗੱਡੀ ਬੇਕਾਬੂ (The vehicle is out of control) ਹੋ ਕੇ ਸੜਕ ਕੰਢੇ ਖੜ੍ਹੇ ਇਕ ਦਰੱਖ਼ਤ ਨਾਲ ਜਾ ਟਕਰਾਈ । ਜਿਸ ਕਾਰਨ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਸੱਟਾਂ ਲੱਗੀਆਂ ਜਦੋਂਕਿ ਗੱਡੀ ਸਵਾਰ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ । ਇਸ ਮਗਰੋਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਭੇਜ ਦਿੱਤਾ ਸੀ। ਜਿਥੇ ਜ਼ਖ਼ਮਾਂ ਦੀ ਤਾਬ ਨਾ ਚੱਲਦੇ ਹੋਏ ਉਨ੍ਹਾਂ ਦੀ ਮੌਤ ਹੋ ਗਈ ।
Read More : ਬਰਨਾਲਾ ‘ਚ ਵਾਪਰਿਆ ਸੜਕ ਹਾਦਸਾ, ਨੌਜਵਾਨ ਦੀ ਹੋਈ ਮੌਤ








